ਸਕੂਲ ਵਲੋਂ ਅਸ਼ੀਰਵਾਦ ਸਮਾਰੋਹ ਦਾ ਆਯੋਜਨ

Saturday, Feb 23, 2019 - 03:42 AM (IST)

ਸਕੂਲ ਵਲੋਂ ਅਸ਼ੀਰਵਾਦ ਸਮਾਰੋਹ ਦਾ ਆਯੋਜਨ
ਮੋਗਾ (ਗੋਪੀ ਰਾਊਕੇ)-ਮੋਗਾ-ਲੁਧਿਆਣਾ ਜੀ. ਟੀ. ਰੋਡ ’ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ’ਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ 10ਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਅਸ਼ੀਰਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪ੍ਰਿੰਸੀਪਲ ਡਾ. ਨਿਰਮਲ ਧਾਰੀ ਤੇ ਸਮੂਹ ਸਟਾਫ ਨੇ ਮਾਂ ਸਰਸਵਤੀ ਦੀ ਪੂਜਾ ਅਰਚਨਾ ਕਰ ਕੇ ਕੀਤੀ। ਵਿਦਿਆਰਥੀਆਂ ਨੇ ਆਪਣੀ ਪ੍ਰਾਰਥਨਾ ਮਾਂ ਸਰਸਵਤੀ ਦੇਵੀ ਨੂੰ ਅਰਪਿਤ ਕੀਤੀ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਤਿਲਕ ਕਰਨ ਦੀ ਰਸਮ ਅਦਾ ਕੀਤੀ। ਉ ਨ੍ਹਾਂ ਕਿਹਾ ਕਿ ਕੁੱਝ ਪ੍ਰੀਖਿਆਵਾਂ ਜਾਰੀ ਹਨ ਅਤੇ ਬੋਰਡ ਪ੍ਰੀਖਿਆ ਲਈ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ’ਤੇ ਦਬਾਅ ਬਣਨਾ ਸ਼ੁਰੂ ਹੋ ਗਿਆ ਹੈ। ਇਸ ਸਮੇਂ ਵਿਦਿਆਰਥੀਆਂ ਨੂੰ ਟੀਚਰਾਂ ਦੇ ਨਾਲ-ਨਾਲ ਮਾਪਿਆਂ ਦਾ ਵੀ ਸਹਿਯੋਗ ਚਾਹੀਦਾ ਹੈ। ਇਸ ਮੰਤਵ ਲਈ ਅੱਜ ਸਕੂਲ ਵਲੋਂ ਵਿਦਿਆਰਥੀਆਂ ਲਈ ਅਸ਼ੀਰਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ’ਚ ਵਿਦਿਆਰਥੀਆਂ ਨੇ ਬਡ਼ੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਟੀਚਰਾਂ ਨੇ ਪ੍ਰਿੰਸੀਪਲ ਦਾ ਅਸ਼ੀਰਵਾਦ ਲਿਆ। ਇਸ ਉਪਰੰਤ ਵਿਦਿਆਰਥੀਆਂ ਲਈ ਤਨਾਅ ਰਹਿਤ ਪ੍ਰੀਖਿਆ ਦੇਣ ਲਈ ਵਰਕਸ਼ਾਪ ਲਾਈ ਗਈ। ਪ੍ਰਿੰਸੀਪਲ ਨੇ ਪ੍ਰੀਖਿਆ ਲਈ ਸੀ. ਬੀ. ਐੱਸ. ਈ. ਦੇ ਦਿਸ਼ਾ-ਨਿਰਦੇਸ਼ਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਚੰਗੇ ਗ੍ਰੇਡ ਦੀ ਉਮੀਦ ਲੈ ਕੇ ਆਉਣ ਲਈ ਪ੍ਰੇਰਿਤ ਕਰਦੇ ਹੋਏ ਸਮਾਰੋਹ ਸਮਾਪਤ ਹੋਇਆ।

Related News