ਕਰੀਅਰ ਕਾਊਂਸਲਿੰਗ ਸੈਮੀਨਾਰ ਆਯੋਜਿਤ

Saturday, Feb 23, 2019 - 03:43 AM (IST)

ਕਰੀਅਰ ਕਾਊਂਸਲਿੰਗ ਸੈਮੀਨਾਰ ਆਯੋਜਿਤ
ਮੋਗਾ (ਬਾਵਾ/ਜਗਸੀਰ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਕਰੀਅਰ ਕਾਊਂਸਲਿੰਗ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਨੂੰ 12ਵੀਂ ਕਲਾਸ ਤੋਂ ਬਾਅਦ ਚੁਣੇ ਜਾਣ ਵਾਲੇ ਕਿੱਤਾ ਮੁਖੀ ਵਿਸ਼ਿਆਂ ਨਾਲ ਸਬੰਧਿਤ ਜਾਣਕਾਰੀ ਦਿੱਤੀ ਗਈ। ਸੰਬੋਧਨ ਕਰਦਿਆਂ ਸਕੂਲ ਕਮੇਟੀ ਦੇ ਪ੍ਰਧਾਨ ਡਾ. ਚਰਨ ਸਿੰਘ, ਚੇਅਰਮੈਨ ਯੋਗਿੰਦਰ ਸ਼ਰਮਾ ਅਤੇ ਪ੍ਰਿੰਸੀਪਲ ਸੰਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਜਿੱਥੇ ਆਪਣੇ ਦੇਸ਼ ’ਚ ਰਹਿ ਕੇ ਕੀਤੇ ਜਾਣ ਵਾਲੇ ਵੱਖ-ਵੱਖ ਕੋਰਸਾਂ ਦੀ ਜਾਣਕਾਰੀ ਦਿੱਤੀ, ਉੱਥੇ ਹੀ ਵਿਦੇਸ਼ ਵਿਚ ਜਾ ਕੇ ਪਡ਼੍ਹਾਈ ਕਰਨ ਨਾਲ ਸਬੰਧਿਤ ਕੋਰਸਾਂ ਅਤੇ ਕਿੱਤਿਆਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੀ ਰੁਚੀ ਨਾਲ ਸਬੰਧਿਤ ਵਿਸ਼ਿਆਂ ਬਾਰੇ ਪ੍ਰਸ਼ਨ ਵੀ ਪੁੱਛੇ ਗਏ, ਜਿਸ ਦਾ ਮਾਹਿਰਾਂ ਵੱਲੋਂ ਵਿਸਥਾਰ ਨਾਲ ਜੁਆਬ ਦਿੱਤਾ ਗਿਆ।

Related News