ਬੀ.ਏ. ਸਮੈਸਟਰ 5ਵੇਂ ’ਚੋਂ ਪ੍ਰਦੀਪ ਕੌਰ ਤੇ ਜਸ਼ਨਪ੍ਰੀਤ ਅੱਵਲ
Tuesday, Feb 26, 2019 - 03:46 AM (IST)

ਮੋਗਾ (ਗੋਪੀ ਰਾਊਕੇ)-ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਵੱਲੋਂ ‘ਬੀ.ਏ. ਸਮੈਸਟਰ ਪੰਜਵਾਂ’ ਦਸੰਬਰ 2018 ਦੇ ਐਲਾਨੇ ਗਏ ਨਤੀਜੇ ਤਹਿਤ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵੂਮੈਨ, ਲੋਪੋਂ (ਮੋਗਾ) ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ’ਚ ਬੀ.ਏ. ਸਮੈਸਟਰ ਪੰਜਵਾਂ ਦੀ ਵਿਦਿਆਰਥਣ ਪਰਦੀਪ ਕੌਰ ਸਪੁੱਤਰੀ ਜਸਵੀਰ ਸਿੰਘ (ਲੋਪੋਂ) ਅਤੇ ਜਸ਼ਨਪ੍ਰੀਤ ਕੌਰ ਸਪੁੱਤਰੀ ਅੰਮ੍ਰਿਤਪਾਲ ਸਿੰਘ (ਬੁੱਟਰ) ਨੇ 73.25 ਫੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਲਵਦੀਪ ਕੌਰ ਸਪੁੱਤਰੀ ਬਲਵਿੰਦਰ ਸਿੰਘ (ਲੋਪੋਂ) ਨੇ 71.75 ਫੀਸਦੀ ਤੇ ਅੰਨੁੂ ਸਪੁੱਤਰੀ ਬਿੰਦਰ ਸਿੰਘ (ਬੱਧਣੀ) ਨੇ 66 ਫੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ’ਚੋਂ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸੰਤ ਦਰਬਾਰਾ ਸਿੰਘ ਵਿਦਿਅਕ ਸੰਸਥਾਵਾਂ ਦੇ ਉੱਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਮੈਂਬਰਜ਼ ਨੂੰ ਵਧਾਈ ਦਿੱਤੀ।