ਅੱਖਾਂ ਦਾ ਮੁਫਤ ਚੈੱਕਅਪ ਕੈਂਪ 3 ਨੂੰ
Tuesday, Feb 26, 2019 - 03:46 AM (IST)

ਮੋਗਾ (ਬਿੰਦਾ)-ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਰਜਿ. ਮੋਗਾ ਦੀ ਇਕ ਮੀਟਿੰਗ ਅਮਰੀਕ ਸਿੰਘ ਆਰਸਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਰੀਕ ਸਿੰਘ ਆਰਸਨ ਅਤੇ ਹਰਜਿੰਦਰ ਸਿੰਘ ਅਤੇ ਮਹਿੰਦਰਪਾਲ ਲੂੰਬਾ ਨੇ ਦੱਸਿਆ ਕਿ ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਸਹਿਯੋਗ ਨਾਲ ਦੂਸਰਾ ਅੱਖਾਂ ਦਾ ਵਿਸ਼ਾਲ ਮੁਫਤ ਚੈੱਕਅਪ ਕੈਂਪ 3 ਮਾਰਚ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਵਿਖੇ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਲਾਇਆ ਜਾ ਰਿਹਾ ਹੈ। ਇਸ ਕੈਂਪ ’ਚ ਮਰੀਜ਼ਾਂ ਦਾ ਮੁਫਤ ਚੈੱਕਅਪ ਕਰਨ ਤੋਂ ਇਲਾਵਾ ਉਨ੍ਹਾਂ ਦੇ ਮੁਫਤ ਲੈਂਜ਼ ਤੇ ਅੱਖਾਂ ਦਾ ਆਪ੍ਰੇਸ਼ਨ ਜਗਦੰਬੇ ਆਈ ਹਸਪਤਾਲ ਬਾਘਾਪੁਰਾਣਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਦਵਿੰਦਰਜੀਤ ਸਿੰਘ ਗਿੱਲ, ਹਰਜਿੰਦਰ ਸਿੰਘ ਹੈਪੀ, ਅਮਨਦੀਪ ਸਿੰਘ, ਕੁਲਵਿੰਦਰ ਸਿੰਘ ਸੋਨੂੰ, ਸ਼ਮਸ਼ੇਰ ਸਿੰਘ, ਰਣਜੀਤ ਸਿੰਘ, ਏਕਮਦੀਪ ਸਿੰਘ, ਗੁਰਮੇਲ ਸਿੰਘ, ਗੁਰਜੀਤ ਸਿੰਘ, ਅਸ਼ਮੀਤ ਸਿੰਘ, ਕੇਵਲ ਸਿੰਘ, ਬੇਅੰਤ ਸਿੰਘ ਆਦਿ ਹਾਜ਼ਰ ਸਨ।