ਗੁਰਦੁਆਰਾ ਸਾਹਿਬ ਵਿਖੇ ਪਾਇਆ ਲੈਂਟਰ

Friday, Mar 01, 2019 - 03:50 AM (IST)

ਗੁਰਦੁਆਰਾ ਸਾਹਿਬ ਵਿਖੇ ਪਾਇਆ ਲੈਂਟਰ
ਮੋਗਾ (ਬਿੰਦਾ)-ਗੁਰਦੁਆਰਾ ਸ਼ਹੀਦ ਬਾਬਾ ਖੁਸ਼ਹਾਲ ਸਿੰਘ (ਸ਼ਹੀਦ ਗੰਜ) ਪਿੰਡ ਚਡ਼ਿੱਕ ਵਿਖੇ ਅੱਜ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਜੀ ਦੀ ਸਮਾਧੀ ਦਾ ਲੈਂਟਰ ਪਾਇਆ ਗਿਆ। ਇਸ ਮੌਕੇ ਸਮੂਹ ਪਿੰਡ ਵਾਸੀਆਂ, ਨਗਰ ਨਿਵਾਸੀਆਂ ਅਤੇ ਸੰਗਤਾਂ ਵਲੋਂ ਬਡ਼ੇ ਉਤਸ਼ਾਹ ਨਾਲ ਸੇਵਾ ਕੀਤੀ ਗਈ, ਉਪਰੰਤ ਪ੍ਰਧਾਨ ਬਾਬਾ ਗੁਰਦੇਵ ਸਿੰਘ ਜੀ ਦੇ ਸਮੂਹ ਸੰਗਤਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਤਿਆਰ ਕੀਤਾ ਗਿਆ ਜੋ ਉਨ੍ਹਾਂ ਨੂੰ ਲੰਗਰ ਹਾਲ ’ਚ ਛਕਾਇਆ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਕੈਸ਼ੀਅਰ ਮੱਖਣ ਸਿੰਘ, ਮੀਤ ਪ੍ਰਧਾਨ ਜਗਤਾਰ ਸਿੰਘ, ਕੁਲਵਿੰਦਰ ਸਿੰਘ, ਜਗਸੀਰ ਸਿੰਘ, ਪੂਰਨ ਸਿੰਘ ਸਕੱਤਰ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।

Related News