ਵਿਧਾਇਕ ਨੇ ਪਿੰਡ ਦੇ ਵਿਕਾਸ ਲਈ ਦਿੱਤੀ 20 ਲੱਖ ਦੀ ਗ੍ਰਾਂਟ

Friday, Mar 01, 2019 - 03:50 AM (IST)

ਵਿਧਾਇਕ ਨੇ ਪਿੰਡ ਦੇ ਵਿਕਾਸ ਲਈ ਦਿੱਤੀ 20 ਲੱਖ ਦੀ ਗ੍ਰਾਂਟ
ਮੋਗਾ (ਬਿੰਦਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹੈ, ਇਸ ਲਡ਼ੀ ਤਹਿਤ ਮੋਗਾ ਜ਼ਿਲੇ ਦੇ ਵੱਖ-ਵੱਖ ਪਿੰਡਾਂ ਲਈ ਹਲਕਾ ਵਿਧਾਇਕ ਡਾ. ਹਰਜੋਤ ਕਮਲ ਵਲੋਂ 1 ਕਰੋਡ਼ 63 ਲੱਖ ਰੁਪਏ ਦੀ ਗ੍ਰਾਂਟ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਦਿੱਤੀ ਗਈ।ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਡਾ. ਹਰਜੋਤ ਕਮਲ, ਜਸਵੰਤ ਸਿੰਘ ਵਡੈਂਚ ਬੀ. ਡੀ. ਪੀ. ਓ. ਮੋਗਾ-2 ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।ਵਿਧਾਇਕ ਡਾ. ਹਰਜੋਤ ਕਮਲ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਪਿੰਡ ਘੱਲ ਕਲਾਂ ਦੇ ਸਰਪੱਖੀ ਵਿਕਾਸ ਲਈ ਡਾ. ਹਰਜੋਤ ਕਮਲ ਨੇ ਪਿੰਡ ਘੱਲ ਕਲਾਂ ਦੇ ਸਰਪੰਚ ਸਿਮਰਨਜੀਤ ਸਿੰਘ ਰਿੱਕੀ ਘੱਲ ਕਲਾਂ ਨੂੰ 20 ਲੱਖ 8 ਹਜ਼ਾਰ ਰੁਪਏ ਦੀ ਗ੍ਰਾਂਟ ਦਿੱਤੀ। ਇਸ ਮੌਕੇ ਸਰਪੰਚ ਸਿਮਰਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਉਹ ਇਸ ਗ੍ਰਾਂਟ ਨਾਲ ਪਿੰਡ ਦੇ ਅਧੂਰੇ ਪਏ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਇਸ ਮੌਕੇ ਹਰਦੀਪ ਕੌਰ ਮੈਂਬਰ ਜ਼ਿਲਾ ਪ੍ਰੀਸ਼ਦ, ਕੁਲਵੰਤ ਸਿੰਘ ਮੈਂਬਰ ਬਲਾਕ ਸੰਮਤੀ, ਜਸਵਿੰਦਰ ਸਿੰਘ ਵਿਰਕ ਪ੍ਰਧਾਨ ਸਹਿਕਾਰੀ ਸਭਾ ਘੱਲ ਕਲਾਂ, ਗੁਰਮੇਲ ਸਿੰਘ, ਤਰਸੇਮ ਸਿੰਘ, ਪਿੰਦਰਜੀਤ ਸਿੰਘ ਪੰਚਾਇਤ ਮੈਂਬਰ, ਜੀ. ਐੱਸ. ਗਿੱਲ ਪੀ. ਏ. ਵਿਧਾਇਕ ਮੋਗਾ, ਚਰਨਜੀਤ ਸਿੰਘ ਗਿੱਲ ਸੀਨੀਅਰ ਕਾਂਗਰਸੀ ਆਗੂ, ਗੁਰਦਾਸ ਸਿੰਘ ਏ. ਈ. ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

Related News