ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Friday, Mar 01, 2019 - 03:50 AM (IST)

ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਮੋਗਾ (ਸੰਜੀਵ, ਜ.ਬ., ਗਾਂਧੀ)-ਆਰ. ਕੇ. ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਮੋਗਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਇਹ ਪ੍ਰੋਗਰਾਮ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਕੇ. ਐੱਸ. ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਅਕੈਡਮਿਕ ਪ੍ਰਾਈਜ਼ (2017-18) ਲਈ ਚੁਣੇ ਗਏ ਵਿਦਿਆਰਥੀਆਂ ’ਚੋਂ ਲਗਭਗ 23 ਵਿਦਿਆਰਥੀਆਂ ਨੇ ਪਹਿਲਾ ਸਥਾਨ, 24 ਵਿਦਿਆਰਥੀਆਂ ਨੇ ਦੂਜਾ ਸਥਾਨ ਅਤੇ ਲਗਭਗ 24 ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ।ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਕੇ. ਐੱਸ. ਕੁਮਾਰ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਤ ਕੀਤਾ।ਇਸ ਦੇ ਨਾਲ ਹੀ ਬੈਸਟ ਅਟੈਂਡੈਂਸ 2017-18 ਲਈ ਚੁਣੇ ਗਏ ਵਿਦਿਆਰਥੀਆਂ ’ਚੋਂ ਲਗਭਗ 30 ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਕੇ. ਐੱਸ. ਕੁਮਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਸੋਨੇ ਦੇ ਤਗਮੇ ਦੇ ਕੇ ਸਨਮਾਨਤ ਕੀਤਾ ਗਿਆ, ਦੂਜਾ ਸਥਾਨ ਲਗਭਗ 31 ਵਿਦਿਆਰਥੀਆਂ ਨੇ ਹਾਸਲ ਕੀਤਾ, ਉਨ੍ਹਾਂ ਨੂੰ ਚਾਂਦੀ ਦਾ ਤਗਮੇ ਦੇ ਕੇ ਸਨਮਾਨਤ ਕੀਤਾ ਗਿਆ।ਤੀਜਾ ਸਥਾਨ ਲਗਭਗ 37 ਵਿਦਿਆਰਥੀਆਂ ਨੇ ਹਾਸਲ ਕੀਤਾ ਅਤੇ ਉਨ੍ਹਾਂ ਨੂੰ ਕਾਂਸੀ ਦੇ ਤਗਮੇ ਦੇ ਕੇ ਸਨਮਾਨਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ’ਚ ਪ੍ਰਿੰਸੀਪਲ ਕੇ. ਐੱਸ. ਕੁਮਾਰ ਨੇ ਇਨ੍ਹਾਂ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਭਵਿੱਖ ’ਚ ਇਸੇ ਤਰ੍ਹਾਂ ਹੋਰ ਮਿਹਨਤ ਕਰਨ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Related News