ਰੈੱਡ ਰਿਬਨ ਕਲੱਬ ਵੱਲੋਂ ਏਡਜ਼, ਨਸ਼ਾ ਮੁਕਤੀ ਅਤੇ ਖੂਨ-ਦਾਨ ਨਾਲ ਸਬੰਧਿਤ ਪੋਸਟਰ ਮੁਕਾਬਲੇ ਕਰਵਾਏ

Friday, Mar 01, 2019 - 03:51 AM (IST)

ਰੈੱਡ ਰਿਬਨ ਕਲੱਬ ਵੱਲੋਂ ਏਡਜ਼, ਨਸ਼ਾ ਮੁਕਤੀ ਅਤੇ ਖੂਨ-ਦਾਨ ਨਾਲ ਸਬੰਧਿਤ ਪੋਸਟਰ ਮੁਕਾਬਲੇ ਕਰਵਾਏ
ਮੋਗਾ (ਰਾਜਵੀਰ)-ਸਰਕਾਰੀ ਬਹੁਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗਡ਼੍ਹ ਜ਼ਿਲਾ ਮੋਗਾ ਦੇ ਰੈੱਡ ਰਿਬਨ ਕਲੱਬ ਵਲੋਂ ਏਡਜ਼, ਨਸ਼ਾ ਮੁਕਤੀ ਅਤੇ ਖੂਨ-ਦਾਨ ਨਾਲ ਸਬੰਧਿਤ ਪੋਸਟਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲਗਭਗ 40 ਵਿਦਿਆਰਥੀਆਂ ਨੇ ਭਾਗ ਲਿਆ। ਰੈੱਡ ਰਿਬਨ ਕਲੱਬ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਏਡਜ਼, ਨਸ਼ਿਆਂ ਸਬੰਧੀ ਜਾਗਰੂਕ ਕਰਨਾ ਅਤੇ ਖ਼ੂਨ-ਦਾਨ ਕਰਨ ਵੱਲ ਪ੍ਰੇਰਿਤ ਕਰਨਾ ਹੈ। ਕਾਲਜ ਦੇ ਪ੍ਰਿੰਸੀਪਲ ਦਲਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ, ਏਡਜ਼ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਆ। ਇਸ ਮੌਕੇ ਵਿਭਾਗੀ ਮੁਖੀ ਸੁਰੇਸ਼ ਕੁਮਾਰ, ਧਰਮ ਸਿੰਘ, ਸਰਬਜੀਤ ਸਿੰਘ, ਬਰਜਿੰਦਰ ਸਿੰਘ, ਪਵਨ ਕੁਮਾਰ, ਕੁਲਵੀਰ ਸਿੰਘ, ਪਰਮਿੰਦਰ ਸਿੰਘ, ਰਾਜੇਸ਼ ਅਗਰਵਾਲ, ਆਦਿ ਹਾਜ਼ਰ ਸਨ। ਪੋਸਟਰ ਮੁਕਾਬਲਿਆਂ ਵਿਚ ਪਹਿਲਾ ਸਥਾਨ ਰੋਹਿਤ ਸ਼ਰਮਾ ਨੇ, ਦੂਜਾ ਸਥਾਨ ਸੁਖਵਿੰਦਰ ਸਿੰਘ ਨੇ ਅਤੇ ਤੀਜਾ ਸਥਾਨ ਜਬਰਜੰਗ ਸਿੰਘ ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵੱਲੋਂ ਟਰਾਫ਼ੀਆਂ ਦੇ ਕੇ ਸਨਮਾਨਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਲਈ ਮੈਡਮ ਰੁਪਿੰਦਰ ਕੌਰ ਅਤੇ ਮੈਡਮ ਸੰਦੀਪ ਕੌਰ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਰਿਫਰੈੱਸ਼ਮੈਂਟ ਵੀ ਦਿੱਤੀ ਗਈ।

Related News