ਵੱਖ-ਵੱਖ ਵਿਸ਼ਿਆਂ ’ਤੇ ਸੈਮੀਨਾਰ ਕਰਵਾਇਆ

Saturday, Mar 02, 2019 - 03:57 AM (IST)

ਵੱਖ-ਵੱਖ ਵਿਸ਼ਿਆਂ ’ਤੇ ਸੈਮੀਨਾਰ ਕਰਵਾਇਆ
ਮੋਗਾ (ਜ.ਬ.)-ਸਰਕਾਰੀ ਪੌਲੀਟੈਕਨਿਕ ਕਾਲਜ ਗੁਰੁੂ ਤੇਗ ਬਹਾਦਰਗਡ਼੍ਹ ਵਿਖੇ ਵੱਖ-ਵੱਖ ਵਿਸ਼ਿਆਂ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ’ਚ ਬਤੌਰ ਮੁੱਖ ਮਹਿਮਾਨ ਐੱਸ. ਡੀ. ਐੱਮ. ਮੈਡਮ ਸਵਰਨਜੀਤ ਕੌਰ ਅਤੇ ਤਹਿਸੀਲਦਾਰ ਅਕਸ਼ੈ ਗੁਪਤਾ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸਮੇਂ ਪ੍ਰਿੰਸੀਪਲ ਦਲਜਿੰਦਰ ਸਿੰਘ ਨੇ ਆਏ ਹੋਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਤਿੰਨ ਵਿਸ਼ੇ ਨਸ਼ਾ ਮੁਕਤ ਪੰਜਾਬ, ਵੋਟਰ ਜਾਗਰੂਕਤਾ ਅਤੇ ਕਾਲਜ ਨੂੰ ਜਾਣੋ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਨਸ਼ਿਆਂ ਵਿਰੋਧੀ ਟਾਸਕ ਫੋਰਸ ਬਾਘਾਪੁਰਾਣਾ ਦੇ ਪ੍ਰਧਾਨ ਰਾਜਵੀਰ ਸਿੰਘ ਭਲੂਰੀਏ ਨੇ ਨਸ਼ਾ ਮੁਕਤ ਪੰਜਾਬ ਵਿਸ਼ੇ ਬਾਰੇ ਵਿਸਥਾਰ ਨਾਲ ਦੱਸਿਆ ਕਿ ਨਸ਼ਿਆਂ ਦੀ ਸ਼ੁਰਆਤ ਕਿਵੇਂ ਹੋਈ, ਕਿਵੇਂ ਨੌਜਵਾਨ ਸ਼ੌਕ-ਸ਼ੌਕ ਨਾਲ ਹੀ ਇਸ ਦੀ ਗ੍ਰਿਫਤ ’ਚ ਆ ਕੇ ਆਪਣੀ ਜਿੰਦਗੀ ਬਰਬਾਦ ਕਰ ਰਹੇ ਹਨ। ਟ੍ਰੇਨਰ ਆਫੀਸਰ ਪਟਵਾਰੀ ਗੁਰਚਰਨ ਸਿੰਘ ਨੇ ਨਸ਼ਿਆਂ ਦੀ ਰੋਕਥਾਮ, ਇਸ ਦਾ ਇਲਾਜ, ਸਰਕਾਰ ਵੱਲੋਂ ਚਲਾਏ ਜਾਂਦੇ ਓਟ ਸੈਂਟਰਾਂ (ਨਸ਼ਾ ਛੁਡਾਊ ਕੇਂਦਰ) ਬਾਰੇ ਜਾਣਕਾਰੀ ਦਿੱਤੀ। ਐੱਸ. ਡੀ. ਐੱਮ. ਨੇ ਵੋਟਰ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਨਣ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਅਤੇ 3 ਮਾਰਚ ਨੂੰ ਹਰ ਪਿੰਡ ਬੂਥ ਲੈਵਲ ਆਫੀਸਰ ਉਸ ਹਰ ਨਾਗਰਿਕ ਦੀ ਵੋਟ ਬਣਾਉਣਗੇ, ਜਿਸ ਦੀ ਉਮਰ 1 ਜਨਵਰੀ 2019 ਨੂੰ 18 ਸਾਲ ਦੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਹਰ 18 ਸਾਲ ਦਾ ਭਾਰਤੀ ਨਾਗਰਿਕ ਵੋਟਾਂ ’ਚ ਹਿੱਸਾ ਜਰੂਰ ਲਵੇ ਇਹ ਤਾਂ ਹੀ ਹੋ ਸਕਦਾ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਸੁਰੇਸ਼ ਕੁਮਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ’ਚ ਵਿਸ਼ੇਸ਼ ਤੌਰ ’ਤੇ ਭਾਈ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Related News