ਸਕੂਲ ’ਚ ਵਿਦਾਇਗੀ ਸਮਾਰੋਹ ਸ਼ਾਨੋ-ਸ਼ੋਕਤ ਨਾਲ ਸ਼ੁਰੂ

Wednesday, Mar 06, 2019 - 03:09 PM (IST)

ਸਕੂਲ ’ਚ ਵਿਦਾਇਗੀ ਸਮਾਰੋਹ ਸ਼ਾਨੋ-ਸ਼ੋਕਤ ਨਾਲ ਸ਼ੁਰੂ
ਮੋਗਾ (ਰਾਕੇਸ਼)-ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ’ਚ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ। ਵਿਦਾਇਗੀ ਸਮਾਰੋਹ ਦੀ ਸ਼ੁਰੂਆਤ ਚੇਅਰਮੈਨ ਤਰਸੇਮ ਲਾਲ ਗਰਗ, ਪ੍ਰਿੰਸੀਪਲ ਮੈਡਮ ਸਰਿਤਾ ਅਰੋਡ਼ਾ, ਐੱਮ. ਡੀ. ਲਕਸ਼ੈ ਗਰਗ, ਮੈਨੇਜਰ ਜੀਨਮ ਗਰਗ ਵਲੋਂ ਕੇਕ ਕੱਟ ਕੇ ਕੀਤੀ ਗਈ।ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। 12ਵੀਂ ਜਮਾਤ ਦੇ ਵਿਦਿਆਰਥੀਆਂ ’ਚੋਂ ਮਿਸ ਫੇਅਰਵੈੱਲ ਨਵਨੀਤ ਕੌਰ ਨੂੰ ਚੁਣਿਆ ਗਿਆ। ਪ੍ਰਿੰਸੀਪਲ ਸਰਿਤਾ ਅਰੋਡ਼ਾ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਅੰਤ ’ਚ ਵਿਦਿਆਰਥੀਆਂ ਨੇ ਅਧਿਆਪਕਾ ਨੂੰ ਯਾਦਗਾਰੀ ਚਿੰਨ੍ਹ ਵਜੋਂ ਤੋਹਫੇ ਵੀ ਦਿੱਤੇ ਗਏ।

Related News