‘ਜੈ ਜਵਾਨ-ਜੈ ਹਿੰਦੁਸਤਾਨ’ ਰੈਲੀ ਸਬੰਧੀ ਵਿਧਾਇਕ ਅਤੇ ਕਾਂਗਰਸੀ ਆਗੂਆਂ ਵਲੋਂ ਮੀਟਿੰਗਾਂ
Wednesday, Mar 06, 2019 - 03:10 PM (IST)

ਮੋਗਾ (ਗਾਂਧੀ, ਸੰਜੀਵ, ਜ.ਬ.)-ਕਿੱਲੀ ਚਾਹਲਾਂ ਵਿਚ 7 ਮਾਰਚ ਨੂੰ ਹੋ ਰਹੀ ‘ਜੈ ਜਵਾਨ-ਜੈ ਹਿੰਦੁਸਤਾਨ’ ਰੈਲੀ ਸਬੰਧੀ ਕਾਂਗਰਸੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗਡ਼੍ਹ ਨੇ ਪਿੰਡ ਦੌਲੇਵਾਲਾ, ਮੰਦਰ ਦੇ ਨਾਲ-ਨਾਲ ਕਈ ਹੋਰ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਰਾਹੁਲ ਗਾਂਧੀ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸੂਬਾ ਸਕੱਤਰ ਕ੍ਰਿਸ਼ਨ ਤਿਵਾਡ਼ੀ, ਰਾਜ ਸਿੰਘ ਕਾਦਰਵਾਲਾ, ਮੁਖਤਿਆਰ ਸਿੰਘ, ਸੁਖਮੰਦਰ ਸਿੰਘ ਸਰਪੰਚ ਦੌਲੇਵਾਲਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ। ਉਧਰ ਦੂਜੇ ਪਾਸੇ ਇਸ ਰੈਲੀ ਸਬੰਧੀ ਕਸਬਾ ਕੋਟ ਈਸੇ ਖਾਂ ਵਿਚ ਵੀ ਬਾਬਾ ਨਾਮਦੇਵ ਸਭਾ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਤਰਸੇਮ ਸਿੰਘ ਗਿੱਲ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਗਿੱਲ ਨੇ ਕਿਹਾ ਕਿ ਇਹ ਰੈਲੀ ਮੋਦੀ ਸਰਕਾਰ ਨੂੰ ਜਡ਼੍ਹੋਂ ਹਿਲਾ ਦੇਵੇਗੀ ਅਤੇ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੀ ਬਣੇਗੀ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਧਰਮਕੋਟ ਤੋਂ ਵਿਧਾਇਕ ਲੋਹਗਡ਼੍ਹ ਦੀ ਅਗਵਾਈ ਵਿਚ ਬਹੁਤ ਵੱਡੇ ਕਾਫਲੇ ਦੇ ਰੂਪ ਵਿਚ ਕਾਂਗਰਸੀ ਵਰਕਰ ਇਸ ਰੈਲੀ ਵਿਚ ਸ਼ਿਰਕਤ ਕਰ ਰਹੇ ਹਨ।