ਕਾਂਗਰਸ ਰੈਲੀ ’ਚ ਓ. ਬੀ. ਸੀ. ਭਾਈਚਾਰਾ ਵੱਡੀ ਗਿਣਤੀ ’ਚ ਪਹੁੰਚੇਗਾ : ਸੱਗੂ
Wednesday, Mar 06, 2019 - 03:10 PM (IST)

ਮੋਗਾ (ਬਿੰਦਾ)-ਕਾਂਗਰਸ ਪਾਰਟੀ ਦੀ 7 ਮਾਰਚ ਨੂੰ ਪਿੰਡ ਕਿੱਲੀ ਚਾਹਲਾਂ ਵਿਖੇ ਹੋ ਰਹੀ ਰੈਲੀ ’ਚ ਓ. ਬੀ. ਸੀ. ਭਾਈਚਾਰਾ ਵੱਡੀ ਗਿਣਤੀ ’ਚ ਪਹੁੰਚੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਓ. ਬੀ. ਸੀ. ਵਿਭਾਗ ਦੇ ਸੂਬਾ ਵਾਈਸ ਚੇਅਰਮੈਨ ਸੋਹਨ ਸਿੰਘ ਸੱਗੂ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ ਓ. ਬੀ. ਸੀ., ਹਿੰਮਤ ਸਿੰਘ ਸ਼ਹਿਰੀ ਪ੍ਰਧਾਨ ਓ. ਬੀ. ਸੀ. ਵੀ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਸੋਹਨ ਸਿੰਘ ਸੱਗੂ ਨੇ ਕਿਹਾ ਕਿ ਦੇਸ਼ ਦੇ ਲੋਕ ਕੇਂਦਰ ’ਚ ਅਗਲੀ ਸਰਕਾਰ ਕਾਂਗਰਸ ਦੀ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤੋਂ ਅੱਜ ਦੇਸ਼ ਦਾ ਹਰ ਵਰਗ ਦੁਖੀ ਹੈ। ਮੋਦੀ ਸਰਕਾਰ ਨੇ ਦੇਸ਼ ਨੂੰ ਨਫਰਤ ਦੀ ਭੱਠੀ ’ਚ ਧੱਕ ਦਿੱਤਾ ਹੈ, ਜਿਸ ਨੂੰ ਲੋਕ ਕਦੇ ਵੀ ਪਸੰਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਮੋਗਾ ਆਮਦ ਨੂੰ ਲੈ ਕੇ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਧ ਤੋਂ ਵੱਧ ਕਾਂਗਰਸੀ ਵਰਕਰਾਂ ਨੂੰ ਇਸ ਰੈਲੀ ’ਚ ਸ਼ਿਰਕਤ ਕਰਨ ਦੀ ਅਪੀਲ ਕੀਤੀ।