ਲੋਕ ਇਨਸਾਫ ਪਾਰਟੀ ਦਾ ਵਫਦ ਥਾਣਾ ਮੁਖੀ ਨੂੰ ਮਿਲਿਆ
Wednesday, Mar 13, 2019 - 04:03 AM (IST)

ਮੋਗਾ (ਬਾਵਾ/ਜਗਸੀਰ)-ਲੋਕ ਇਨਸਾਫ ਪਾਰਟੀ ਦਾ ਵਫਦ ਜ਼ਿਲਾ ਪ੍ਰਧਾਨ ਜਗਮੋਹਣ ਸਿੰਘ ਸਮਾਧਭਾਈ ਦੀ ਅਗਵਾਈ ਵਿਚ ਥਾਣਾ ਨਿਹਾਲ ਸਿੰਘ ਵਾਲਾ ਦੇ ਮੁਖੀ ਨੂੰ ਮਿਲਿਆ ਅਤੇ ਕੁਝ ਸਮਾਂ ਪਹਿਲਾਂ ਪਿੰਡ ਮਾਛੀਕੇ ਵਿਖੇ ਹੋਈ ਚੋਰੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਮੰਗ-ਪੱਤਰ ’ਚ ਉਨ੍ਹਾਂ ਕਿਹਾ ਕਿ ਪਿੰਡ ਮਾਛੀਕੇ ਵਿਖੇ 6 ਮਹੀਨੇ ਪਹਿਲਾਂ ਸ਼ਹਿਨਸ਼ਾਹ ਟੈਲੀਕਾਮ ਤੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਹੋ ਗਿਆ ਸੀ। ਉਕਤ ਚੋਰ ਸੀ.ਸੀ.ਟੀ.ਵੀ. ਕੈਮਰਿਆਂ ’ਚ ਆਉਣ ਕਾਰਨ ਉਨ੍ਹਾਂ ਦੀ ਪਛਾਣ ਵੀ ਹੋ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਉਕਤ ਦੋਸ਼ੀਆਂ ਖ਼ਿਲਾਫ ਕਾਰਵਾਈ ਕਰ ਕੇ ਪੀਡ਼ਤ ਜੋਗਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਨੂੰ ਇਨਸਾਫ ਦਿੱਤਾ ਜਾਵੇ।