ਮਿਲੇਨੀਅਮ ਵਰਲਡ ਸਕੂਲ ’ਚ ਲਾਇਆ ਮੁਫਤ ਮੈਡੀਕਲ ਚੈੱਕਅਪ ਕੈਂਪ

Wednesday, Mar 13, 2019 - 04:05 AM (IST)

ਮਿਲੇਨੀਅਮ ਵਰਲਡ ਸਕੂਲ ’ਚ ਲਾਇਆ ਮੁਫਤ ਮੈਡੀਕਲ ਚੈੱਕਅਪ ਕੈਂਪ
ਮੋਗਾ (ਗੋਪੀ ਰਾਊਕੇ)-ਮਿਲੇਨੀਅਮ ਵਰਲਡ ਸਕੂਲ ਵਲੋਂ ਮੁਫਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਸਕੂਲ ਵਿਚ ਲਾਇਆ ਗਿਆ। ਕੈਂਪ ਦਾ ਉਦਘਾਟਨ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਮੈਡਮ ਸੀਮਾ ਸ਼ਰਮਾ ਅਤੇ ਐੱਸ. ਐੱਮ. ਓ ਡਾ. ਕੁਲਦੀਪ ਕੌਰ ਕੋਟਕਪੂਰਾ ਨੇ ਸਾਂਝੇ ਤੌਰ ’ਤੇ ਰੀਬਨ ਕੱਟ ਕੇ ਕੀਤਾ। ਕੈਂਪ ਨੂੰ ਸੰਬੋਧਨ ਕਰਦਿਆਂ ਐੱਸ. ਐੱਮ. ਓ ਡਾ. ਕੁਲਦੀਪ ਕੌਰ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਵਲੋਂ ਸਮੇਂ-ਸਮੇਂ ਤੇ ਜਾਗਰੂਕ ਕਰਨ ਦੇ ਮੰਤਵ ਨਾਲ ਲਾਏ ਜਾ ਰਹੇ ਮੈਡੀਕਲ ਕੈਂਪ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਵਲੋਂ ਹਰ ਸੰਭਵ ਸਹਿਯੋਗ ਸਕੂਲ ਦੇ ਨਾਲ ਕੀਤਾ ਜਾਂਦਾ ਰਹੇਗਾ। ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਕਿਹਾ ਕਿ ਸਕੂਲ ਵਲੋਂ ਧਾਰਮਿਕ, ਸਮਾਜਿਕ ਅਤੇ ਸਮਾਜਿਕ ਕਾਰਜਾਂ ਦੇ ਨਾਲ-ਨਾਲ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ। ਉਹਨਾਂ ਲੋਕਾਂ ਨੂੰ ਫਾਸਟਫੂਡ ਤੋਂ ਪ੍ਰਹੇਜ਼ ਕਰਨ ਅਤੇ ਸਵੇਰੇ ਤੇ ਸ਼ਾਮ ਨੂੰ ਸੈਰ ਕਰਨ ਦੀ ਅਪੀਲ ਕੀਤੀ। ਇਸ ਕੈਂਪ ਦੌਰਾਨ ਸ਼ਾਮ ਨਰਸਿੰਗ ਹੋਮ ਅਤੇ ਹਾਰਟ ਸੈਂਟਰ ਮੋਗਾ ਦੀ ਮਾਹਿਰ ਡਾ. ਮੋਨਿਕਾ, ਡਾ. ਪਵਨ ਸੱਚਦੇਵਾ ਬਾਘਾਪੁਰਾਣਾ ਵਲੋਂ ਕੈਂਪ ’ਚ ਪੁੱਜੇ 220 ਦੇ ਕਰੀਬ ਲੋਕਾਂ ਦਾ ਮੁਫਤ ਮੈਡੀਕਲ, ਅੱਖਾਂ, ਦੰਦਾਂ ਅਤੇ ਜਨਰਲ ਬਿਮਾਰੀਆਂ ਦਾ ਚੈੱਕਅਪ ਕਰਕੇ ਉਹਨਾਂ ਨੂੰ ਮੁਫਤ ਦਵਾਈਆਂ ਵੰਡਿਆ ਗਈਆਂ। ਇਸ ਕੈਂਪ ਦੀ ਸਮਾਪਤੀ ਤੇ ਆਏ ਮੁੱਖ ਮਹਿਮਾਨਾਂ ਨੂੰ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਤੇ ਸਟਾਫ ਨੇ ਸਨਮਾਨ ਚਿੰਨ੍ਹ ਅਤੇ ਦੁਸ਼ਾਲਾ ਦੇ ਕੇ ਸਨਮਾਨਤ ਕੀਤਾ ਗਿਆ।

Related News