ਡੈਫੋਡਿਲਜ਼ ਦੇ ਵਿਦਿਆਰਥੀ ਵੱਲੋਂ ਲਿਸਨਿੰਗ ’ਚੋਂ 8 ਬੈਂਡ ਹਾਸਲ
Sunday, Mar 24, 2019 - 03:52 AM (IST)

ਮੋਗਾ (ਗੋਪੀ ਰਾਊਕੇ, ਬੀ. ਐੱਨ. 498/3)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅੈਬਰੌਡ, ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਡਾਇਰੈਕਟਰ ਮਨਦੀਪ ਖੋਸਾ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਹਰਸ਼ ਅਰੋਡ਼ਾ ਪੁੱਤਰ ਕ੍ਰਿਸ਼ਨ ਕੁਮਾਰ ਨਿਵਾਸੀ ਨਿਹਾਲ ਸਿੰਘ ਵਾਲਾ ਨੇ ਲਿਸਨਿੰਗ ’ਚੋਂ 8 ਤੇ ਰੀਡਿੰਗ ’ਚੋਂ 7 ਤੇ ਓਵਰਆਲ 7 ਬੈਂਡ ਪ੍ਰਾਪਤ ਕਰ ਕੇ ਸੰਸਥਾ ਤੇ ਆਪਣੇ ਮਪਿਆਂ ਦਾ ਨਾਂ ਰੌਸ਼ਨ ਕੀਤਾ। ਵਿਦਿਆਰਥੀ ਹਰਸ਼ ਨੇ ਡੈਫੋਡਿਲਜ਼ ਸੰਸਥਾ ਦਾ ਧੰਨਵਾਦ ਕੀਤਾ। ਸੰਸਥਾ ਦੇ ਮੁਖੀ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਆਏ ਹੀ ਦਿਨ ਬੱਚੇ ਵੱਧ ਤੋਂ ਵੱਧ ਬੈਂਡ ਪ੍ਰਾਪਤ ਕਰ ਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰ ਰਹੇ ਹਨ । ਉਨ੍ਹਾਂ ਦਾ ਸਾਰਾ ਹੀ ਸਟਾਫ ਬ੍ਰਿਟਿਸ਼ ਕੌਂਸਲ ਤੋਂ ਸਰਟੀਫਾਈਡ ਹੈ, ਜੋ ਕਿ ਵਿਦਿਆਰਥੀਆਂ ਨੂੰ ਆਧੁਨਿਕ ਤਰੀਕਿਆਂ ਨਾਲ ਕੋਚਿੰਗ ਦੇ ਰਿਹਾ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਮਿਹਨਤੀ ਸਟਾਫ ਨੂੰ ਦਿੱਤਾ।