ਵੱਖ-ਵੱਖ ਮੁਕਾਬਲਿਆਂ ’ਚ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
Thursday, Mar 28, 2019 - 03:26 AM (IST)
ਮੋਗਾ (ਗੋਪੀ ਰਾਊਕੇ)-ਡੀ.ਐੱਮ. ਕਾਲਜ ਮੋਗਾ ’ਚ ਕਰਵਾਏ ਗਏ ਜ਼ਿਲਾ ਪੱਧਰੀ ਯੁਵਕ ਮੇਲੇ ਦੌਰਾਨ ਵੱਖ-ਵੱਖ ਮੁਕਾਬਲਿਆਂ ’ਚ ਸੁਕਦੇਵਾ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਫਾਰ ਗਰਲ਼ਜ਼ ਘੱਲ ਕਲਾਂ ਮੋਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਾਲਾ ਬੁਣਨ ਦੇ ਮੁਕਾਬਲੇ ’ਚ ਸਿਮਰਜੀਤ ਕੌਰ ਨੇ ਪਹਿਲਾ, ਛਿੱਕੂ ਬਣਾਉਣ ਦੇ ਮੁਕਾਬਲੇ ’ਚ ਮਨਦੀਪ ਕੌਰ ਨੇ ਪਹਿਲਾ, ਬਾਗ ਬਣਾਉਣ ਦੇ ਮੁਕਾਬਲੇ ’ਚ ਪੁਨੀਤਪਾਲ ਕੌਰ ਨੇ ਪਹਿਲਾ, ਰਾਜਵਿੰਦਰ ਕੌਰ ਨੇ ਦੂਜਾ, ਪੀਡ਼੍ਹੀ ਬਣਾਉਣ ਦੇ ਮੁਕਾਬਲੇ ਵਿਚ ਰੁਪਿੰਦਰ ਕੌਰ ਨੇ ਦੂਜਾ, ਫੁਲਕਾਰੀ ਬਣਾਉਣ ਦੇ ਮੁਕਾਬਲੇ ਵਿਚ ਨਿਰਮਲ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਚੇਅਰਮੈਨ ਡਾ. ਅਸ਼ੋਕ ਗਰਗ, ਡਾਇਰੈਕਟਰ ਸੁਧੀਰ ਗਰਗ ਅਤੇ ਪ੍ਰਿੰ. ਡਾ. ਮੋਨਿਕਾ ਵਰਮਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
