ਨਸ਼ਿਆਂ ਖਿਲਾਫ ਕੱਢੀ ਜਾਗਰੂਕਤਾ ਰੈਲੀ

Thursday, Mar 28, 2019 - 03:26 AM (IST)

ਨਸ਼ਿਆਂ ਖਿਲਾਫ ਕੱਢੀ ਜਾਗਰੂਕਤਾ ਰੈਲੀ
ਮੋਗਾ (ਰਾਕੇਸ਼)-ਪੰਜਾਬ ਇੰਸਟੀਚਿਊਟ ਟੈਕਨਾਲੋਜੀ ਜੀ.ਟੀ.ਬੀ.ਗਡ਼੍ਹ ਵੱਲੋਂ ਨਸ਼ਿਆਂ ਖਿਲਾਫ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ’ਚ ਕਾਲਜ ਦੇ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ ਨੇ ਹਿੱਸਾ ਲਿਆ ਅਤੇ ਨਸ਼ਿਆਂ ਦੇ ਕੋਹਡ਼ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਦਾ ਸੰਦੇਸ਼ ਦਿੱਤਾ । ਵਿਦਿਆਰਥੀਆਂ ਨੇ ਕਿਹਾ ਕਿ ਜਿੰਨਾ ਚਿਰ ਨਸ਼ੇ ਦਾ ਕੋਹਡ਼ ਵੱਢਿਆ ਨਹੀਂ ਜਾਂਦਾ, ਓਨਾ ਚਿਰ ਹਰ ਪੱਖੋਂ ਤਰੱਕੀ ਨਹੀਂ ਹੋ ਸਕਦੀ ਅਤੇ ਨੌਜਵਾਨ ਪੀਡ਼੍ਹੀ ਨੂੰ ਨਸ਼ਿਆਂ ਦੀ ਬਰਬਾਦੀ ਵੱਲ ਜਾਣ ਦੀ ਬਜਾਏ ਸਮਾਜ ਭਲਾਈ ਦੇ ਕੰਮਾਂ ’ਚ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਅਜਿਹੇ ਲੋਕਾਂ ਦਾ ਮੁਕੰਮਲ ਬਾਈਕਾਟ ਕਰਨਾ ਚਾਹੀਦਾ ਹੈ, ਜਿਹਡ਼ੇ ਨੌਜਵਾਨਾਂ ਨੂੰ ਨਸ਼ਿਆਂ ਦੀ ਚੁੰਗਲ ’ਚ ਫਸਾ ਕੇ ਮੋਟੀਆਂ ਕਮਾਈਆਂ ਕਰਦੇ ਹਨ। ਵਿਦਿਆਰਥੀ ਆਗੂਆਂ ਨੇ ਮੋਗਾ ਰੋਡ, ਨਿਹਾਲ ਸਿੰਘ ਵਾਲਾ ਰੋਡ, ਚਨੂੰ ਵਾਲਾ ਰੋਡ, ਕਾਲੇਕੇ ਰੋਡ, ਨਹਿਰੂ ਮੰਡੀ, ਮੁੱਦਕੀ ਰੋਡ ਸਮੇਤ ਹੋਰਨਾਂ ਬਾਜ਼ਾਰਾਂ ’ਚ ਰੈਲੀ ਕੱਢੀ।

Related News