ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Thursday, Mar 28, 2019 - 03:27 AM (IST)

ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
ਮੋਗਾ (ਗੋਪੀ ਰਾਊਕੇ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ’ਚ ਅੱਜ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਪਹਿਲੀ ਤੋਂ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨ ਕੀਤਾ ਗਿਆ, ਜਿਸ ’ਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਉਪਰੰਤ ਸਕੂਲ ’ਚ ‘ਗ੍ਰੈਜੂਏਸ਼ਨ ਡੇ’ ਵੀ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਨੇ ਸਮੂਹ ਸਟਾਫ ਨਾਲ ਜਯੋਤੀ ਜਗਾ ਕੇ ਕੀਤੀ। ਸਕੂਲ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੰਦਿਆਂ ਅਗਲੀਆਂ ਕਲਾਸਾਂ ’ਚ ਹੋਰ ਵੱਧ ਮਿਹਨਤ ਕਰ ਕੇ ਵਧੀਆ ਮੁਕਾਮ ਹਾਸਲ ਕਰਨ ਲਈ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਮਿਲੇਨੀਅਮ ਵਰਲਡ ਸਕੂਲ ਬੱਚਿਆਂ ਦੇ ਬੌਧਿਕ ਵਿਕਾਸ ਲਈ ਹਮੇਸ਼ਾ ਹੀ ਯਤਨਸ਼ੀਲ ਰਹਿੰਦਾ ਹੈ। ਬੱਚਿਆਂ ਲਈ ਸਕੂਲ ’ਚ ਹਰ ਮਹੀਨੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰ ਕੇ ਉਨ੍ਹਾਂ ਦੀ ਪ੍ਰਤਿਭਾ ਨੂੰ ਵੀ ਨਿਖਾਰਿਆ ਜਾਂਦਾ ਹੈ। ਇਸ ਮੌਕੇ ਸਕੂਲ ਸਟਾਫ ਹਾਜ਼ਰ ਸੀ।

Related News