ਪ੍ਰਿੰਸੀਪਲ ਡਾ. ਸੰਤੋਸ਼ ਭੰਡਾਰੀ ਦੀ ਸੇਵਾ ਮੁਕਤੀ ’ਤੇ ਦਿੱਤੀ ਨਿੱਘੀ ਵਿਦਾਇਗੀ

Thursday, Mar 28, 2019 - 03:29 AM (IST)

ਪ੍ਰਿੰਸੀਪਲ ਡਾ. ਸੰਤੋਸ਼ ਭੰਡਾਰੀ ਦੀ ਸੇਵਾ ਮੁਕਤੀ ’ਤੇ ਦਿੱਤੀ ਨਿੱਘੀ ਵਿਦਾਇਗੀ
ਮੋਗਾ (ਬੱਲ)-ਸੰਤ ਸੁਆਮੀ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਦੀ ਸੁਚੱਜੀ ਰਹਿਨੁਮਾਈ ਸਦਕਾ ਪ੍ਰਗਤੀ ਦੇ ਰਾਹਾਂ ’ਤੇ ਚੱਲ ਰਹੀ ਵਿਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਲੋਪੋਂ ਵਿਖੇ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ’ਚ ਸੰਤ ਦਰਬਾਰਾ ਸਿੰਘ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਲੋਪੋਂ ਤੋਂ ਪ੍ਰਿੰਸੀਪਲ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਡਾ. ਸੰਤੋਸ਼ ਭੰਡਾਰੀ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਨੇ ਆਪਣੇ ਸਵਾਗਤੀ ਭਾਸ਼ਣ ’ਚ ਮੈਡਮ ਡਾ. ਸੰਤੋਸ਼ ਭੰਡਾਰੀ ਦੇ ਇਸ ਸਮਾਰੋਹ ’ਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ 36 ਸਾਲਾਂ ਦੀ ਮਾਣ-ਮੱਤੀ ਸੇਵਾ ਬਾਰੇ ਵਿਚਾਰ ਸਾਂਝੇ ਕੀਤੇ। ਵਿਦਿਅਕ ਸੰਸਥਾਵਾਂ ਲੋਪੋਂ ਦੇ ਮੀਤ ਪ੍ਰਧਾਨ ਬੀਬੀ ਕਰਮਜੀਤ ਕੌਰ ਨੇ ਡਾ. ਸੰਤੋਸ਼ ਭੰਡਾਰੀ ਦੀ 36 ਸਾਲਾਂ ਦੀ ਕਾਰਜ ਸੇਵਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਤੰਦਰੁਸਤ ਸਿਹਤ ਦੀ ਕਾਮਨਾ ਕੀਤੀ। ਇਸ ਸਮੇਂ ਸੰਤ ਦਰਬਾਰਾ ਸਿੰਘ ਕਾਲਜ ਫਾਰ ਵੂਮੈਨ ਲੋਪੋਂ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਪਰਮਜੀਤ ਕੌਰ, ਸੰਤ ਦਰਬਾਰਾ ਸਿੰਘ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਦੇ ਕਾਰਜਕਾਰੀ ਪ੍ਰਿੰਸੀਪਲ ਰਮਨਦੀਪ ਕੌਰ, ਡਾ. ਐੱਚ. ਕੇ. ਡੌਲੀ, ਡਾ. ਖੁਸ਼ਵੰਤ ਕੌਰ, ਡਾ. ਰਾਖੀ, ਗੁਰਜੀਤ ਕੌਰ, ਰੀਟਾ ਅਰੋਡ਼ਾ, ਅਮਨਦੀਪ ਕੌਰ, ਹਰਪਿੰਦਰ ਕੌਰ, ਅਮਨਦੀਪ ਕੌਰ, ਵੀਰਪਾਲ ਕੌਰ, ਮਿਸਟਰ ਗੁਰਵਿੰਦਰ ਸਿੰਘ ਬਰਨਾਲਾ, ਗੁਰਵਿੰਦਰ ਸਿੰਘ ਅਤੇ ਪਰਮਜੀਤ ਕੌਰ ਹਾਜ਼ਰ ਸਨ। ਅੰਤ ’ਚ ਪ੍ਰਬੰਧਕੀ ਕਮੇਟੀ ਅਤੇ ਸਮੂਹ ਸਟਾਫ ਮੈਂਬਰਜ਼ ਵਲੋਂ ਡਾ. ਸੰਤੋਸ਼ ਭੰਡਾਰੀ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਮੰਚ ਦਾ ਸੰਚਾਲਨ ਡਾ. ਤ੍ਰਿਪਤਾ ਪਰਮਾਰ ਜੀ ਦੁਆਰਾ ਬਾਖੂਬੀ ਕੀਤਾ ਗਿਆ।

Related News