ਰਾਜਿੰਦਰਾ ਪਬਲਿਕ ਸਕੂਲ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ

Friday, Mar 29, 2019 - 04:32 AM (IST)

ਰਾਜਿੰਦਰਾ ਪਬਲਿਕ ਸਕੂਲ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ
ਮੋਗਾ (ਗੋਪੀ ਰਾਊਕੇ)-ਰਾਜਿੰਦਰਾ ਮੈਮੋਰੀਅਲ ਪਬਲਿਕ ਸਕੂਲ ਦੇ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਮਾਂ ਸਰਸਵਤੀ ਦੀ ਵੰਦਨਾ ਨਾਲ ਕੀਤੀ ਗਈ। ਸਕੂਲ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ, ਪ੍ਰਿੰਸੀਪਲ ਸੁਧਾ ਕੇ. ਆਰ. ਤੇ ਸਮੂਹ ਸਟਫ ਨੇ ਵਿਦਿਆਰਥੀਆਂ ਦਾ ਸਕੂਲ ਦੇ ਨਵੇਂ ਸੈਸ਼ਨ ’ਤੇ ਪੁੱਜਣ ’ਤੇ ਸੁਆਗਤ ਕਰ ਕੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸਕੂਲ ਵਿਚ ਆਉਣ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਿਆ ਗਿਆ। ਸਾਰੇ ਵਿਦਿਆਰਥੀਆਂ ਨੇ ਪਹਿਲੇ ਦਿਨ ਆਪਣੀ ਕਲਾਸ ਦੇ ਇੰਚਾਰਜ ਦੇ ਨਾਲ ਗੱਲਬਾਤ ਕੀਤੀ ਅਤੇ ਹਰੇਕ ਵਿਸ਼ੇ ਦੇ ਬਾਰੇ ਗਿਆਨ ਲਿਆ। ਸਕੂਲ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਦੱਸਿਆ ਕਿ ਸਕੂਲ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਧਿਆਨ ਦੇਣਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਡ਼੍ਹਾਈ ਵਿਚ ਪੂਰਾ ਮੰਨ ਲਗਾ ਕੇ ਕਰਨ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

Related News