ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੁਲਸ ਨੇ ਕੱਢਿਆ ਮਾਰਚ
Friday, Mar 29, 2019 - 04:33 AM (IST)

ਮੋਗਾ (ਗਰੋਵਰ, ਗਾਂਧੀ, ਸੰਜੀਵ)-ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹਰ ਥਾਂ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਸ ਪਾਰਟੀਆਂ ਵਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ, ਇਸੇ ਕਡ਼ੀ ਤਹਿਤ ਕਸਬਾ ਕੋਟ ਈਸੇ ਖਾਂ ਵਿਖੇ ਐੱਸ. ਐੱਸ. ਪੀ. ਮੋਗਾ ਦੀ ਰਹਿਨੁਮਾਈ ਹੇਠ ਰਛਪਾਲ ਸਿੰਘ ਬਾਜਵਾ ਡੀ. ਐੱਸ. ਪੀ. ਧਰਮਕੋਟ ਦੀ ਅਗਵਾਈ ਹੇਠ ਦੇਵ ਪ੍ਰਕਾਸ਼ ਐੱਸ. ਐੱਚ. ਓ. ਕੋਟ ਈਸੇ ਖਾਂ, ਐੱਸ. ਐੱਚ. ਓ. ਗੁਰਪ੍ਰੀਤ ਸਿੰਘ, ਐੱਸ. ਐੱਚ. ਓ. ਨਵਦੀਪ ਸਿੰਘ ਮਹਿਣਾ, ਏ. ਐੱਸ. ਆਈ. ਗੁਰਪਾਲ ਸਿੰਘ, ਇੰਦਰਜੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ’ਚ ਪੁਲਸ ਪਾਰਟੀ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ. ਐੱਸ. ਪੀ. ਰਛਪਾਲ ਸਿੰਘ ਅਤੇ ਐੱਸ. ਐੱਚ. ਓ. ਦੇਵ ਪ੍ਰਕਾਸ਼ ਨੇ ਕਿਹਾ ਕਿ ਇਹ ਫਲੈਗ ਮਾਰਚ ਆਮ ਜਨਤਾ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਕੱਢਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸਮੂਹ ਅਸਲਾ ਧਾਰਕਾ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਸਲਾ ਸਬੰਧਤ ਥਾਣਿਆਂ ਅਤੇ ਅਸਲਾ ਡੀਲਰਾਂ ਕੋਲ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਜੋ ਅਸਲਾ ਧਾਰਕ ਅਸਲਾ ਜਮ੍ਹਾ ਨਹੀਂ ਕਰਵਾਏਗਾ, ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।