ਕਾਂਗਰਸ ਦੇ ਢਾਈ ਸਾਲ ਦੇ ਰਾਜ ਤੋਂ ਲੋਕ ਪੂਰੀ ਤਰ੍ਹਾਂ ਦੁਖੀ : ਭੁੱਲਰ, ਕੁੱਕੀ
Saturday, Mar 30, 2019 - 03:58 AM (IST)
ਮੋਗਾ (ਗੋਪੀ ਰਾਊਕੇ)-ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਵਰਕਰਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਹਲਕਾ ਧਰਮਕੋਟ ਦੇ ਸਰਕਲ ਮਹਿਣਾ ਦੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਜਸਵਿੰਦਰ ਸਿੰਘ ਕੁੱਕੀ ਸਰਕਲ ਪ੍ਰਧਾਨ ਧਰਮਕੋਟ ਨੇ ਪਿੰਡ ਤਲਵੰਡੀ ਭੰਗੇਰੀਆਂ, ਦੁਸਾਂਝ ਅਤੇ ਰੌਲੀ ਵਿਖੇ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਨੂੰ ਚੋਣਾਂ ਵਿਚ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਅਕਾਲੀ ਦਲ ਦੇ ਵਰਕਰ ਹਲਕੇ ਅੰਦਰ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪਿਛਲੇ ਢਾਈ ਸਾਲ ਦੇ ਰਾਜ ਤੋਂ ਲੋਕ ਪੂਰੀ ਤਰ੍ਹਾਂ ਦੁਖੀ ਹਨ ਕਿਉਂਕਿ ਪੰਜਾਬ ਭਰ ਵਿਚ ਵਿਕਾਸ ਕਾਰਜ ਅਤੇ ਭਲਾਈ ਸਕੀਮਾਂ ਬਿਲਕੁਲ ਬੰਦ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦਾ ਜਵਾਬ ਪੰਜਾਬ ਦੇ ਲੋਕ ਲੋਕ ਸਭਾ ਚੋਣਾਂ ਵਿਚ ਦੇਣ ਲਈ ਤਿਆਰ ਬੈਠੇ ਹਨ। ਇਸ ਮੌਕੇ ਜਸਵਿੰਦਰ ਸਿੰਘ ਕੁੱਕੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਕਾਸ ਦੇ ਨਾਂ ’ਤੇ ਚੋਣ ਲਡ਼ੇਗਾ।
