ਸਰਕਾਰੀ ਪ੍ਰਾਇਮਰੀ ਸਕੂਲ ਬੱੁਟਰ ਲਡ਼ਕੇ ਦਾ ਨਤੀਜਾ ਰਿਹਾ ਸ਼ਾਨਦਾਰ

Tuesday, Apr 02, 2019 - 04:14 AM (IST)

ਸਰਕਾਰੀ ਪ੍ਰਾਇਮਰੀ ਸਕੂਲ ਬੱੁਟਰ ਲਡ਼ਕੇ ਦਾ ਨਤੀਜਾ ਰਿਹਾ ਸ਼ਾਨਦਾਰ
ਮੋਗਾ (ਬੱਲ)-ਪਿੰਡ ਬੁੱਟਰ ਦੇ ਸਰਕਾਰੀ ਪ੍ਰਾਇਮਰੀ ਸਕੂਲ (ਲਡ਼ਕੇ) ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਸਕੂਲ ’ਚ ਕਰਵਾਏ ਸਮਾਗਮ ਮੌਕੇ ਚੰਗੇ ਅੰਕ ਲੈ ਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਅਤੇੇ ਵਧੇਰੇ ਹਾਜ਼ਰੀ ਵਾਲੇ ਬੱਚਿਆਂ ਨੂੰ ਵੀ ਸਕੂਲ ਮੁਖੀ ਸੱਤਿਆ ਦੇਵੀ, ਸਰਪੰਚ ਵੀਰਪਾਲ ਕੌਰ, ਸਾਬਕਾ ਸਰਪੰਚ ਦਰਸ਼ਨ ਸਿੰਘ ਗਿੱਲ ਵਲੋਂ ਸਨਮਾਨਤ ਕੀਤਾ ਗਿਆ। 5ਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੂੰ ਬੈਸਟ ਸਟੂਡੈਂਟ ਆਫ ਦ ਯੀਅਰ ਚੁਣਿਆ ਗਿਆ। ਇਸ ਮੌਕੇ ਦਰਸ਼ਨ ਸਿੰਘ ਗਿੱਲ ਨੇ ਸਕੂਲ ’ਚ ਸਟੇਜ ਬਣਾਉਣ ਲਈ ਮਾਲੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ। ਸਟੇਜ ਦੀ ਭੂਮਿਕਾ ਅਮਰਦੀਪ ਸਿੰਘ ਮੈਂਗੀ ਵਲੋਂ ਨਿਭਾਈ ਗਈ। ਜਗਦੇਵ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸੈਸ਼ਨ ਦੌਰਾਨ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਬੱਚਿਆਂ ਦੇ ਮਾਪਿਆਂ ਤੇ ਪਤਵੰਤਿਆਂ ਨੂੰ ਜਾਣੂੰ ਕਰਵਾਇਆ। ਸਰਪੰਚ ਵੀਰਪਾਲ ਕੌਰ ਨੇ ਸਕੂਲ ਦੇ ਮਿਹਨਤੀ ਸਟਾਫ ਦੀ ਸ਼ਲਾਘਾ ਕੀਤੀ ਅਤੇ ਮਾਪਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਬੱੁਟਰ ਲਡ਼ਕੇ ਵਿਖੇ ਬੱਚਿਆਂ ਨੂੰ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਕੂਲ ਸਟਾਫ ਮੈਡਮ ਕਰਮਜੀਤ ਕੌਰ, ਬਲਵਿੰਦਰ ਕੌਰ, ਹਰਸ਼ ਜੋਤੀ, ਕੁਲਦੀਪ ਕੌਰ, ਮਨਜੀਤ ਕੌਰ, ਸੰਦੀਪ ਕੁਮਾਰ ਆਦਿ ਹਾਜ਼ਰ ਸਨ।

Related News