ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ

Tuesday, Apr 02, 2019 - 04:15 AM (IST)

ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ
ਮੋਗਾ (ਗੋਪੀ ਰਾਊਕੇ)-ਦੇਸ਼ ਭਗਤ ਫਾਊਂਡੇਸ਼ਨ ਗਰੁੱਪ ਆਫ ਇੰਸਟੀਚਿਊਸ਼ਨਜ਼ ਮੋਗਾ ਵਿਖੇ ਮੈਨੇਜਮੈਂਟ ਵਿਭਾਗ ਵੱਲੋਂ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਤਿੰਨ ਟੀਮਾਂ ਬਣਾਈਆਂ ਗਈਆਂ। ਇਸ ਮੁਕਾਬਲੇ ’ਚ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਵਿਸ਼ੇ ਤੇ ਜਨਰਲ ਨਾਲੇਜ ਨਾਲ ਸਬੰਧਿਤ ਪ੍ਰਸ਼ਨ-ਉੱਤਰ ਪੁੱਛੇ ਗਏ ਤੇ ਤਿੰਨੋਂ ਟੀਮਾਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਗਗਨਦੀਪ ਸਿੰਘ ਬੀ.ਕਾਮ, ਸੁਖਪ੍ਰੀਤ ਕੌਰ ਬੀ.ਬੀ.ਏ., ਪਵਨਦੀਪ ਕੌਰ ਬੀ.ਕਾਮ ਤੇ ਸਗੀਨਾ ਐੱਮ.ਬੀ.ਏ. ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸ, ਨੇਹਾ ਰਾਣੀ, ਵੀਰਪਾਲ ਕੌਰ ਅਤੇ ਏਕਤਾ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਹ ਮੁਕਾਬਲਾ ਮੈਨੇਜਮੈਂਟ ਵਿਭਾਗ ਦੇ ਮੁਖੀ ਮੈਡਮ ਦਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਜਨਰਲ ਸੈਕਟਰੀ ਗੁਰਦੇਵ ਸਿੰਘ, ਡਾਇਰੈਕਟਰ ਦਵਿੰਦਰਪਾਲ ਸਿੰਘ, ਡਾਇਰੈਕਟਰ ਗੌਰਵ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਪ੍ਰਿੰਸੀਪਲ ਡਾ. ਸਵਰਨਜੀਤ ਸਿੰਘ ਅਤੇ ਡੀਨ ਅਕੈਡਮਿਕ ਮੈਡਮ ਪ੍ਰੀਤੀ ਸ਼ਰਮਾ ਨੇ ਕਿਹਾ ਕਿ ਪਡ਼੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਅਜਿਹੇ ਮੁਕਾਬਲੇ ਕਰਵਾਉਣ ਨਾਲ ਉਨ੍ਹਾਂ ਦਾ ਹਰ ਪੱਖੋਂ ਵਿਕਾਸ ਹੁੰਦਾ ਹੈ।

Related News