ਕਾਂਗਰਸੀ ਆਗੂ ਅਤੇ ਵਰਕਰ ਇਕ-ਮੁੱਠ ਹੋ ਕੇ ਸਦੀਕ ਨੂੰ ਵੱਡੀ ਲੀਡ ਨਾਲ ਜਿਤਾਉਣਗੇ : ਜੰਗੀਰ ਬਰਾਡ਼

Monday, Apr 08, 2019 - 04:03 AM (IST)

ਕਾਂਗਰਸੀ ਆਗੂ ਅਤੇ ਵਰਕਰ ਇਕ-ਮੁੱਠ ਹੋ ਕੇ ਸਦੀਕ ਨੂੰ ਵੱਡੀ ਲੀਡ ਨਾਲ ਜਿਤਾਉਣਗੇ : ਜੰਗੀਰ ਬਰਾਡ਼
ਮੋਗਾ (ਚਟਾਨੀ)-ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਦੀਆਂ ਵੱਖ-ਵੱਖ ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦੇ ਨਾਮ ਦਾ ਐਲਾਨ ਹੋਣ ਦੇ ਨਾਲ-ਨਾਲ ਲੋਕ ਸਭਾ ਹਲਕਾ ਫਰੀਦਕੋਟ ਤੋਂ ਪ੍ਰਸਿੱਧ ਪੰਜਾਬੀ ਲੋਕ ਗਾਇਕ ਅਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੂੰ ਉਮੀਦਵਾਰ ਐਲਾਨੇ ਜਾਣ ’ਤੇ ਕਾਂਗਰਸੀ ਵਰਕਰਾਂ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਅੱਜ ਬਾਘਾਪੁਰਾਣਾ ਵਿਖੇ ਕਾਂਗਰਸੀ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਜੰਗੀਰ ਸਿੰਘ ਬਰਾਡ਼ ਨੇ ਜਿਥੇ ਮੁਹੰਮਦ ਸਦੀਕ ਨੂੰ ਪਾਰਟੀ ਟਿਕਟ ਮਿਲਣ ਦੀ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖਡ਼ ਦਾ ਵੀ ਧੰਨਵਾਦ ਕੀਤਾ। ਸ੍ਰੀ ਬਰਾਡ਼ ਨੇ ਕਿਹਾ ਕਿ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾਡ਼ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਕਮਲਜੀਤ ਸਿੰਘ ਬਰਾਡ਼ ਦੀ ਅਗਵਾਈ ਹਲਕਾ ਬਾਘਾਪੁਰਾਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਵੱਡੀ ਲੀਡ ਦਿਵਾਉਣ ਲਈ ਹੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡ-ਪਿੰਡ ਮੀਟਿੰਗਾਂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਵੀ ਕੀਤਾ ਜਾਵੇਗਾ। ਜੰਗੀਰ ਸਿੰਘ ਬਰਾਡ਼ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾਡ਼ ਹਲਕੇ ਦੇ ਸਮੂਹ ਕਾਂਗਰਸੀ ਆਗੂ ਅਤੇ ਵਰਕਰ ਇਕ-ਮੁੱਠ ਹੋ ਕੇ ਲੋਕ ਸਭਾ ਉਮੀਦਵਾਰ ਮੁਹੰਮਦ ਸਦੀਕ ਨੂੰ ਹਲਕੇ ਤੋਂ ਰਿਕਾਰਡ ਵੋਟਾਂ ਨਾਲ ਜਿੱਤ ਦਿਵਾਉਣਗੇ ਧਰਮਕੋਟ ਹਲਕੇ ਅੰਦਰ ਵਿਧਾਇਕ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਕਾਰਨ ਹੀ ਹਲਕਾ ਨਿਵਾਸੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹਨ। ਕਾਂਗਰਸ ਸਰਕਾਰ ਦੇ ਦੋ ਸਾਲਾ ਦੇ ਕਾਰਜਕਾਲ ਦੌਰਾਨ ਵਿਧਾਇਕ ਵਲੋਂ ਹਲਕੇ ਅੰਦਰ ਰੁਕੇ ਹੋਏ ਵਿਕਾਸ ਕਾਰਜ ਮੁਡ਼ ਚਾਲੂ ਹੋ ਗਏ ਹਨ ਅਤੇ ਵੱਡੀ ਗਿਣਤੀ ’ਚ ਕਿਸਾਨਾਂ ਨੂੰ ਕਰਜ਼ਾ ਮਾਫੀ ਦੀ ਰਾਹਤ ਮਿਲੀ ਹੈ। ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਲੋਕ ਇਨ੍ਹਾਂ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਕੇਂਦਰ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ। ਇਸ ਮੌਕੇ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

Related News