‘ਸਰਕਾਰ ਡੀ. ਏ. ਦੀਆਂ ਕਿਸ਼ਤਾਂ ਦਾ ਬਕਾਇਆ ਜਲਦ ਜਾਰੀ ਕਰੇ’
Wednesday, Apr 17, 2019 - 04:09 AM (IST)

ਮੋਗਾ (ਗੋਪੀ ਰਾਊਕੇ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਪ੍ਰਦੇਸ਼ ਕਮੇਟੀ ਦੀ ਮੀਟਿੰਗ ਠਾਕੁਰ ਸਿੰਘ ਦੀ ਅਗਵਾਈ ਵਿਚ ਨਛੱਤਰ ਸਿੰਘ ਧਾਲੀਵਾਲ ਭਵਨ ’ਚ ਹੋਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਜਲਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਲਾਲ ਸਿੰਘ ਢਿੱਲੋਂ, ਪ੍ਰੈੱਸ ਸਕੱਤਰ ਸੁਰਿੰਦਰ ਰਾਮ ਕੁੱਸਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਡੀ. ਏ. ਦੀਆਂ ਕਿਸ਼ਤਾਂ ਦਾ 66 ਮਹੀਨਿਆਂ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਮੈਡੀਕਲ ਭੱਤਾ ਦੋ ਹਜ਼ਾਰ ਰੁਪਏ ਕੀਤਾ ਜਾਵੇ, ਮੈਡੀਕਲ ਬਿੱਲਾਂ ਦੀ ਪੂਰਤੀ ਲਈ ਲਾਈ ਪਾਬੰਦੀ ਹਟਾਈ ਜਾਵੇ, ਮੈਡੀਕਲ ਬਿੱਲਾਂ ਲਈ ਬਣਦਾ ਬਜਟ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 24 ਅਪ੍ਰੈਲ ਨੂੰ ਜੁਆਇਟ ਫਰੰਟ ਦੀ ਮੀਟਿੰਗ ਲੁਧਿਆਣਾ ਵਿਚ ਹੋਵੇਗੀ, ਜਿਸ ਵਿਚ ਪੰਜਾਬ ਸਰਕਾਰ ਖਿਲਾਫ ਜ਼ਿਲਾ ਅਤੇ ਪ੍ਰਦੇਸ਼ ਪੱਧਰੀ ਸੰਘਰਸ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ ਸੁਖਮੰਦਰ ਸਿੰਘ, ਬਚਿੱਤਰ ਸਿੰਘ, ਮਲਕੀਤ ਸਿੰਘ ਬਰਾਡ਼, ਇੰਦਰਜੀਤ ਸਿੰਘ, ਪ੍ਰੀਤਮ ਸਿੰਘ ਕੈਂਥ, ਦਲਬਾਰਾ ਸਿੰਘ ਦੌਧਰ, ਕੌਸ਼ਲ ਕੁਮਾਰ, ਗੁਰਦੇਵ ਸਿੰਘ ਕਿਰਤੀ, ਬਿਸ਼ਨ ਕੁਮਾਰ ਅਰੋਡ਼ਾ, ਸੰਤ ਸਿੰਘ, ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।