ਸਪੋਰਟਸ ਕਲੱਬ ਵੱਲੋਂ ਸਨਮਾਨ ਸਮਾਰੋਹ

Wednesday, Apr 17, 2019 - 04:10 AM (IST)

ਸਪੋਰਟਸ ਕਲੱਬ ਵੱਲੋਂ ਸਨਮਾਨ ਸਮਾਰੋਹ
ਮੋਗਾ (ਗੁਪਤਾ)-ਪਿੰਡ ਰਣਸੀਂਹ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਤੇ ਪਿੰਡ ਦੇ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵੱਲੋਂ ਵਿਸ਼ਾਲ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ’ਚ ਉੱਘੇ ਸਮਾਜ ਸੇਵੀ ਹਰਚੰਦ ਸਿੰਘ ਜੀ ਇੰਗਲੈਂਡ ਵਾਲਿਆਂ, ਉੱਘੇ ਸਮਾਜ ਸੇਵੀ ਕੈਨੇਡੀਅਨ ਗੁਰਚਰਨ ਸਿੰਘ ਅਤੇ ਗੋਡਲ ਮੈਡਲਿਸਟ ਵਿਦਿਆਰਥਣ ਨੂਰਪ੍ਰੀਤ ਕੌਰ ਨੂੰ ਗੁਰਦੁਆਰਾ ਕਮੇਟੀ ਅਤੇ ਪਿੰਡ ਦੇ ਪਤੰਵਤੇ ਸੱਜਣਾਂ ਤੇ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਹਰਚੰਦ ਸਿੰਘ ਇੰਗਲੈਂਡ ਵਾਲਿਆਂ ਅਤੇ ਕੈਨੇਡੀਅਨ ਗੁਰਚਰਨ ਸਿੰਘ ਵੱਲੋਂ ਪਿੰਡ ਰਣਸੀਂਹ ਖੁਰਦ ਵਿਖੇ ਜੰਗੀ ਪੱਧਰ ’ਤੇ ਵਿਕਾਸ ਕਾਰਜ ਚਲਾਏ ਗਏ ਹਨ। ਕੈਨੇਡੀਅਨ ਗੁਰਚਰਨ ਸਿੰਘ ਨੇ ਹੁਣ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਲਈ 51 ਹਜ਼ਾਰ ਰੁਪਏ ਦਾ ਦਾਨ ਅਤੇ ਪਿੰਡ ਦੇ ਸਪੋਰਟਸ ਕਲੱਬ ਨੂੰ 21 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। ਇਸ ਮੌਕੇ ਬਲਦੇਵ ਸਿੰਘ ਮਿੱਠਾ, ਕਲੱਬ ਪ੍ਰਧਾਨ ਪ੍ਰਦੀਪ ਸਿੰਘ, ਹਰਨੇਕ ਸਿੰਘ, ਬਲਵਿੰਦਰ ਸਿੰਘ ਪੱਪੂ, ਬਲਵਿੰਦਰ ਸਿੰਘ, ਇਕਬਾਲ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਜਗਸੀਰ ਸਿੰਘ ਵਿੱਕੀ, ਜਗਜੀਤ ਸਿੰਘ ਗਰੇਵਾਲ, ਠੇਕੇਦਾਰ ਜਸਮੇਲ ਸਿੰਘ, ਸੰਦੀਪ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ ਅਤੇ ਪਿੰਡ ਦੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।

Related News