ਬਿਜਲੀ ਕਾਮਿਆਂ ਦਾ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ

Wednesday, Apr 17, 2019 - 04:10 AM (IST)

ਬਿਜਲੀ ਕਾਮਿਆਂ ਦਾ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ
ਮੋਗਾ (ਅਜੈ, ਰਾਕੇਸ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਸਬ-ਡਵੀਜ਼ਨ ਬਾਘਾਪੁਰਾਣਾ ਦੇ ਬਿਜਲੀ ਕਾਮਿਆਂ ਨੇ ਪ੍ਰਧਾਨ ਮੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਗੇਟ ਮੂਹਰੇ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ 15 ਅਪ੍ਰੈਲ 2010 ’ਚ ਬਿਜਲੀ ਬੋਰਡ ਦੇ ਨਿੱਜੀਕਰਨ ਲਈ ਇਸ ਨੂੰ ਦੋ ਹਿੱਸਿਆਂ ’ਚ ਵੰਡ ਦਿੱਤਾ ਗਿਆ। ਬਿਜਲੀ ਬੋਰਡ ਦਾ ਐਕਟ 1948 ਬਦਲ ਕੇ ਐਕਟ 2003 ਲਾਗੂ ਕਰ ਦਿੱਤਾ, ਇਸ ਦੀਆਂ ਕਾਰਪੋਰੇਸ਼ਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ, ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨਾਂ ਬਣਾ ਦਿੱਤੀਆਂ। ਇਸ ਨਿੱਜੀਕਰਨ ਦਾ ਕੁਹਾਡ਼ਾ ਕਾਂਗਰਸ ਸਰਕਾਰ ਵੱਲੋਂ ਵੀ ਬਾਦਸਤੂਰ ਜਾਰੀ ਹੈ। ਕੈਪਟਨ ਸਰਕਾਰ ਵੱਲੋਂ ਬਠਿੰਡਾ ਅਤੇ ਰੋਪਡ਼ ਥਰਮਲ ਪਲਾਂਟ ਨੂੰ ਬੰਦ ਕਰ ਕੇ ਬਿਜਲੀ ਖਰੀਦਣ ਦਾ ਇਕਰਾਰ ਪ੍ਰਾਈਵੇਟ ਥਰਮਲਾਂ ਨਾਲ ਕੀਤਾ ਗਿਆ ਹੈ, ਜਿੱਥੇ ਬਿਜਲੀ ਲਗਾਤਾਰ ਮਹਿੰਗੀ ਹੋ ਰਹੀ ਹੈ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀ ਹੈ। ਡਵੀਜ਼ਨ ਪ੍ਰਧਾਨ ਕਮਲੇਸ਼ ਕੁਮਾਰ ਨੇ ਦੱਸਿਆ ਕਿ ਨਿੱਜੀਕਰਨ ਦੇ ਹੱਲੇ ਨਾਲ ਸੇਵਾ ਸ਼ਰਤਾਂ ਵਿਚ ਤਬਦੀਲੀ ਕੀਤੀ ਜਾ ਰਹੀ ਹੈ, ਨਵੀਂ ਭਰਤੀ ਬਹੁਤ ਘੱਟ ਤਨਖਾਹ ’ਤੇ ਨਾ ਮਾਤਰ ਕੀਤੀ ਜਾ ਰਹੀ ਹੈ। ਠੇਕੇਦਾਰਾਂ ਰਾਹੀਂ ਕੰਮ ਕਰਾ ਕੇ ਠੇਕੇਦਾਰ ਕਾਮਿਆਂ ਦੀ ਲੁੱਟ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦੇ ਬਕਾਏ ਦੀ ਸਮੇਂ ਸਿਰ ਅਦਾਇਗੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਕਾਲੇ ਬਿੱਲੇ ਲਾ ਕੇ ਡਿਊਟੀ ਕੀਤੀ ਅਤੇ ਮੰਗ ਕੀਤੀ ਕਿ ਬਿਜਲੀ ਐਕਟ 2003 ਰੱਦ ਕੀਤਾ ਜਾਵੇ। ਇਸ ਮੌਕੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।

Related News