ਐੱਮ. ਐੱਡ. ਸਮੈਸਟਰ ਪਹਿਲੇ ’ਚੋਂ ਸੁਖਪ੍ਰੀਤ ਕੌਰ ਅੱਵਲ

Wednesday, Apr 17, 2019 - 04:11 AM (IST)

ਐੱਮ. ਐੱਡ. ਸਮੈਸਟਰ ਪਹਿਲੇ ’ਚੋਂ ਸੁਖਪ੍ਰੀਤ ਕੌਰ ਅੱਵਲ
ਮੋਗਾ (ਰਾਕੇਸ਼)-ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਵੱਲੋਂ ਐਲਾਨੇ ਐੱਮ. ਐੱਡ. ਸਮੈਸਟਰ ਪਹਿਲਾ ਦੇ ਨਤੀਜੇ ਵਿਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਕਾਲਜ ਆਫ ਐਜੂਕੇਸ਼ਨ, ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਨੇ 76. 2 ਫੀਸਦੀ, ਮਨਦੀਪ ਕੌਰ ਪੁੱਤਰੀ ਜਗਤਾਰ ਸਿੰਘ ਨੇ 74 ਫੀਸਦੀ, ਰਮਨਦੀਪ ਕੌਰ ਪੁੱਤਰੀ ਜਗਤਾਰ ਸਿੰਘ ਨੇ 64.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੀਆਂ ਸਾਰੀਆਂ ਵਿਦਿਆਰਥਣਾਂ ਪਹਿਲੇ ਦਰਜੇ ਵਿਚ ਪਾਸ ਹੋਈਆਂ। ਸੰਸਥਾ ਦੇ ਵਾਈਸ ਚੇਅਰਮੈਨ ਮੱਖਣ ਸਿੰਘ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਰਵਿੰਦਰ ਕੌਰ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੱਤੀ।

Related News