ਬੀ. ਬੀ. ਏ. ਦੀ ਸੁਖਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

04/19/2019 9:23:18 AM

ਮੋਗਾ (ਗੋਪੀ ਰਾਊਕੇ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੁਆਰਾ ਐਲਾਨੇ ਗਏ ਦਸੰਬਰ 2018 ਦੇ ਨਤੀਜਿਆਂ ਵਿਚ ਦੇਸ਼-ਭਗਤ ਕਾਲਜ ਦੇ ਬੀ. ਬੀ. ਏ. ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਸੁਖਪ੍ਰੀਤ ਕੌਰ ਨੇ 86% ਅੰਕ ਪ੍ਰਾਪਤ ਕਰਕੇ ਪਹਿਲਾ, ਮਨਪ੍ਰੀਤ ਕੌਰ ਨੇ 84.6% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਗੋਨਿਕਾ ਨੇ 84% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਜਨਰਲ ਸੈਕਟਰੀ ਗੁਰਦੇਵ ਸਿੰਘ, ਡਾਇਰੈਕਟਰ ਦਵਿੰਦਰਪਾਲ ਸਿੰਘ, ਡਾਇਰੈਕਟਰ ਗੌਰਵ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਪ੍ਰਿੰਸੀਪਲ ਡਾ. ਸਵਰਨਜੀਤ ਸਿੰਘ ਅਤੇ ਡੀਨ ਅਕੈਡਮਿਕ ਮੈਡਮ ਪ੍ਰੀਤੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜਿਆਂ ਲਈ ਵਧਾਈ ਦਿੱਤੀ।