ਸ਼ਰਮਨਾਕ : 2 ਮਹੀਨਿਆਂ ਦੀ ਬੱਚੀ ਨੂੰ ਦੋ ਲੱਖ ’ਚ ਵੇਚ ਰਹੇ ਸੀ ਮਾਂ-ਬਾਪ, ਦਲਾਲਾਂ ਸਣੇ ਕਾਬੂ

Tuesday, Feb 23, 2021 - 06:30 PM (IST)

ਸ਼ਰਮਨਾਕ : 2 ਮਹੀਨਿਆਂ ਦੀ ਬੱਚੀ ਨੂੰ ਦੋ ਲੱਖ ’ਚ ਵੇਚ ਰਹੇ ਸੀ ਮਾਂ-ਬਾਪ, ਦਲਾਲਾਂ ਸਣੇ ਕਾਬੂ

ਮੋਗਾ (ਅਜ਼ਾਦ, ਵਿਪਨ) - ਲੁਧਿਆਣਾ ਦੇ ਰਹਿਣ ਵਾਲੇ ਇਕ ਪਤੀ-ਪਤਨੀ ਵੱਲੋਂ ਗਰੀਬੀ ਦੇ ਕਾਰਣ ਮਨੁੱਖੀ ਤਸਕਰੀ ਦਾ ਧੰਦਾ ਕਰਨ ਵਾਲੇ ਦਲਾਲਾਂ ਰਾਹੀਂ ਆਪਣੀ ਹੀ ਦੋ ਮਹੀਨਿਆਂ ਦੀ ਬੱਚੀ ਨੂੰ ਦੋ ਲੱਖ ਰੁਪਏ ਵਿਚ ਵੇਚਣ ਲਈ ਮਜ਼ਬੂਰ ਹੋਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਜਦੋਂ ਇਸ ਮਾਮਲੇ ਦੇ ਬਾਰੇ ਪਤਾ ਲੱਗਾ ਤਾਂ ਪੁਲਸ ਨੇ ਬੱਚਾ ਵੇਚਣ ਆਏ ਪਤੀ-ਪਤਨੀ, ਦਲਾਲਾਂ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਪੁਲਸ ਨੇ ਨੰਨ੍ਹੀ ਬੱਚੀ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਹੈ। 

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮੋਗਾ ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਕਮਲਜੀਤ ਸਿੰਘ ਉਰਫ ਬਿੱਟੂ ਨਿਵਾਸੀ ਨੇਤਾ ਜੀ ਪਾਰਕ ਹੈਬੋਵਾਲ ਕਲਾਂ, ਜਸਵੀਰ ਕੌਰ ਨਿਵਾਸੀ ਸ਼ੇਰ ਜੰਗ ਦੇ ਕੋਠੇ ਜਗਰਾਉਂ, ਰਣਜੀਤ ਕੌਰ ਨਿਵਾਸੀ ਜੱਸੀਆਂ ਰੋਡ ਲੁਧਿਆਣਾ ਬੱਚੇ ਵੇਚਣ ਅਤੇ ਮਨੁੱਖੀ ਤਸਕਰੀ ਦਾ ਧੰਦਾ ਕਰਦੇ ਹਨ। ਅੱਜ ਵੀ ਉਹ ਹੈਬੋਵਾਲ ਲੁਧਿਆਣਾ ਨਿਵਾਸੀ ਅਵਤਾਰ ਸਿੰਘ ਉਰਫ ਵਿੱਕੀ ਅਤੇ ਉਸਦੀ ਪਤਨੀ ਰਜਨੀ ਦੀ ਇਕ ਦੋ ਮਹੀਨਿਆਂ ਦੀ ਛੋਟੀ ਬੱਚੀ ਪ੍ਰਭਜੋਤ ਕੌਰ ਨੂੰ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰ ਕੇ ਵੇਚਣ ਲਈ ਮੋਗਾ ਦੇ ਜੀ.ਟੀ ਰੋਡ ’ਤੇ ਸਥਿਤ ਹੋਟਲ ਵਿਚ ਆਏ ਹਨ। ਉਕਤ ਹੋਟਲ ਵਿਚ ਬੱਚੇ ਦੀ ਦੋ ਲੱਖ ਰੁਪਏ ਵਿਚ ਗੱਲਬਾਤ ਚੱਲ ਰਹੀ ਹੈ। ਜੇਕਰ ਛਾਪਾਮਾਰੀ ਕੀਤੀ ਜਾਵੇ ਤਾਂ ਦਲਾਲਾਂ ਸਮੇਤ ਸਾਰੇ ਕਾਬੂ ਆ ਸਕਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਕਟਾਰੀਆ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ : ਪਤਨੀ ਸ਼ੀਨਮ ਨੇ ਰਾਜਾ ਵੜਿੰਗ ਤੇ ਡਿੰਪੀ ’ਤੇ ਲਾਏ ਗੰਭੀਰ ਦੋਸ਼

ਇਸ ਸੂਚਨਾ ਦੇ ਆਧਾਰ ’ਤੇ ਥਾਣਾ ਸਿਟੀ ਮੋਗਾ ਦੇ ਥਾਣੇਦਾਰ ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ, ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਅਤੇ ਮਹਿਲਾ ਪੁਲਸ ਮੁਲਾਜ਼ਮ ਗੀਤਾ ਗਰੋਵਰ ਵਲੋਂ ਦੇਰ ਰਾਤ ਹੋਟਲ ਵਿਚ ਛਾਪਾਮਾਰੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਨੰਨ੍ਹੀ ਬੱਚੀ ਨੂੰ ਵੇਚਣ ਆਏ ਪਤੀ-ਪਤਨੀ ਅਤੇ ਦਲਾਲਾਂ ਨੂੰ ਕਾਬੂ ਕਰ ਲਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਥਾਣੇਦਾਰ ਸੁਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਬੱਚਾ ਵੇਚਣ ਆਏ ਕਮਲਜੀਤ ਸਿੰਘ ਅਤੇ ਉਸਦੀ ਪਤਨੀ ਰਜਨੀ ਦੀ ਘਰੇਲੂ ਹਾਲਤ ਠੀਕ ਨਹੀਂ ਹੈ ਅਤੇ ਉਨ੍ਹਾਂ ਦੇ ਘਰ ਪਹਿਲਾਂ ਵੀ ਦੋ ਸਾਲ ਦੀ ਬੇਟੀ ਹੈ, ਜਿਸ ਬੱਚੀ ਪ੍ਰਭਜੋਤ ਕੌਰ ਨੂੰ ਉਹ ਵੇਚਣ ਆਏ ਸੀ ਉਹ ਅਕਸਰ ਬੀਮਾਰ ਰਹਿੰਦੀ ਹੈ, ਜਿਸ ਦਾ ਉਹ ਇਲਾਜ ਕਰਵਾਉਣ ਤੋਂ ਅਸਮਰਥ ਹਨ।

ਪੜ੍ਹੋ ਇਹ ਵੀ ਖ਼ਬਰ - ਕਿਰਾਏ ਦੇ ਮਕਾਨ ’ਚ ਰਹਿੰਦੀ ਜਨਾਨੀ ਨੇ ਇਲਾਕੇ ’ਚ ਫੈਲਾਈ ਦਹਿਸ਼ਤ, ਧਮਕੀ ਦੇ ਕੇ ਕਹਿੰਦੀ ‘ਮੈਂ ਨੀ ਡਰਦੀ'

ਉਨ੍ਹਾਂ ਦੱਸਿਆ ਕਿ ਮਾਤਾ-ਪਿਤਾ ਨੇ ਗਰੀਬੀ ਦੇ ਕਾਰਣ ਹੀ ਆਪਣੀ ਦੋ ਮਹੀਨਿਆਂ ਦੀ ਬੱਚੀ ਨੂੰ ਉਕਤ ਦਲਾਲਾਂ ਰਾਹੀਂ ਵੇਚਣ ਦਾ ਫ਼ੈਸਲਾ ਕੀਤਾ। ਉਨ੍ਹਾਂ ਇਸ ਸਬੰਧੀ ਚਾਈਲਡ ਵੈਲਫੇਅਰ ਕਮੇਟੀ ਮੋਗਾ ਨੂੰ ਵੀ ਸੂਚਿਤ ਕੀਤਾ, ਜੋ ਆਪਣੇ ਤੌਰ ’ਤੇ ਅਗਲੇਰੀ ਕਾਰਵਾਈ ਕਰਨਗੇ। ਕਾਬੂ ਕੀਤੇ ਗਏ ਸਾਰੇ ਕਥਿਤ ਦੋਸ਼ੀਆਂ ਰਣਜੀਤ ਕੌਰ, ਜਸਵੀਰ ਸਿੰਘ, ਅਵਤਾਰ ਸਿੰਘ, ਕਮਲਜੀਤ ਸਿੰਘ, ਰਜਨੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦਾ ਚਾਰ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਬੱਚਾ ਖ਼ਰੀਦਣ ਕਰਨ ਵਾਲੇ ਵਿਅਕਤੀਆਂ ਦੀ ਤਲਾਸ਼ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਭੇਤਭਰੇ ਹਾਲਾਤਾਂ ’ਚ ਮੌਤ, ਭੁੱਬਾਂ ਮਾਰ ਰੋਇਆ ਪਰਿਵਾਰ


author

rajwinder kaur

Content Editor

Related News