ਤੀਜੀ ਅੱਖ ਨੇ ਫੜਾਏ ਔਰਤ ਤੋਂ ਸੋਨਾ ਲੁੱਟਣ ਵਾਲੇ ਲੁਟੇਰੇ (ਵੀਡੀਓ)
Tuesday, Mar 19, 2019 - 01:32 PM (IST)
ਮੋਗਾ(ਵਿਪਨ ਓਕਾਰਾ) : ਵੇਦਾਂਤ ਨਗਰ ਮੋਗਾ ਨਿਵਾਸੀ ਓਮਾ ਕੰਬੋਜ ਤੋਂ ਦਿਨ-ਦਿਹਾੜੇ ਸੋਨੇ ਦੇ ਗਹਿਣਿਆਂ ਵਾਲਾ ਪਰਸ ਖੋਹ ਕੇ ਲਿਜਾਣ ਵਾਲੇ 2 ਲੁਟੇਰਿਆਂ ਨੂੰ ਜ਼ਿਲਾ ਪੁਲਸ ਨੇ ਗਿ੍ਫਤਾਰ ਕਰਕੇ ਉਨ੍ਹਾਂ ਤੋਂ ਲੁੱਟੇ ਹੋਏ ਗਹਿਣਿਆਂ ਤੋਂ ਇਲਾਵਾ ਵਾਰਦਾਤ ਸਮੇਂ ਵਰਤੇ ਗਏ ਮੋਟਰਸਾਈਕਲ ਨੂੰ ਵੀ ਬਰਾਬਦ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਪਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਨੇ ਸੰਦੀਪ ਸਿੰਘ ਉਰਫ ਸੀਪਾ ਅਤੇ ਪੁਨੀਤ ਬੌਬੀ ਨੂੰ ਚੋਰੀ ਦੇ ਸਾਮਾਨ ਸਮੇਤ ਗਿ੍ਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਚੋਰਾਂ ਨੂੰ ਫੜਨ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਲਈ ਗਈ ਹੈ। ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਲੁਟੇਰੇ ਕੈਦ ਹੋ ਗਏ ਸਨ, ਜਿਨ੍ਹਾਂ ਦੀ ਫੋਟੋ ਤਿਆਰ ਕਰਕੇ ਲੋਕਾਂ ਨੂੰ ਦਿਖਾਈ ਅਤੇ ਉਨ੍ਹਾਂ ਦੀ ਪਛਾਣ ਕਰਨ ਲਈ ਕਿਹਾ ਗਿਆ, ਜਿਸ ਤੋਂ ਬਾਅਦ ਹੀ ਇਹ ਕਾਮਯਾਬੀ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੁਟੇਰਿਆਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।