ਮੋਗਾ ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ, 7 ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ

Tuesday, Jun 30, 2020 - 02:21 PM (IST)

ਮੋਗਾ (ਸੰਦੀਰ ਸ਼ਰਮਾ) : ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਪੂਰੀ ਤਰ੍ਹਾਂ ਨਾਲ ਜ਼ਿਲ੍ਹੇ 'ਚ ਫੈਲ ਗਿਆ ਹੈ। ਮੰਗਲਵਾਰ ਨੂੰ ਜ਼ਿਲ੍ਹੇ 'ਚ 7 ਕਰਮਚਾਰੀਆਂ ਦੀ ਰਿਪੋਰਟ  ਪਾਜ਼ੇਟਿਵ ਆਉਣ ਕਾਰਨ ਜ਼ਿਲ੍ਹੇ 'ਚ ਅਫਰਾ-ਤਫੜੀ ਮੱਚ ਗਈ ਹੈ। ਦੱਸ ਦਈਏ ਕਿ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਪੁਲਸ ਸਟੇਸ਼ਨ ਤੋਂ 7 ਕਰਮਚਾਰੀਆਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ, ਜਿਨ੍ਹਾਂ ਦੀ ਉਮਰ 29 ਤੋਂ 57 ਸਾਲ ਦੱਸੀ ਜਾ ਰਹੀ ਹੈ। ਇੱਥੇ ਦੱਸ ਦਈਏ ਕਿ ਮੋਗਾ ਜ਼ਿਲ੍ਹੇ 'ਚ ਕੁੱਲ 105 ਕੇਸ ਹਨ ਜਦੋਂਕਿ 2 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇੱਥੇ ਰਾਹਤ ਦੀ ਗੱਲ ਇਹ ਹੈ ਕਿ 83 ਮਰੀਜ਼ ਠੀਕ ਹੋ ਕੇ ਘਰ ਨੂੰ ਜਾ ਚੁੱਕੇ ਹਨ। 

ਇਹ ਵੀ ਪੜ੍ਹੋ ► ਕੋਰੋਨਾ ਦੀ ਦਵਾਈ ਬਣਾਉਣ ਦਾ ਦਾਅਵਾ ਕਰਨ ਵਾਲੇ ਰਾਮਦੇਵ ਖ਼ਿਲਾਫ਼ ਪਟੀਸ਼ਨ ਮਨਜ਼ੂਰ

ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 5478 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 945 , ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 721, ਲੁਧਿਆਣਾ 'ਚ 800, ਸੰਗਰੂਰ 'ਚ 440 ਕੇਸ, ਪਟਿਆਲਾ 'ਚ 326, ਮੋਹਾਲੀ (ਐੱਸ. ਏ. ਐੱਸ. ਨਗਰ) 254, ਗੁਰਦਾਸਪੁਰ 'ਚ 219 ਕੇਸ, ਪਠਾਨਕੋਟ 'ਚ 212, ਤਰਨਤਾਰਨ 196, ਹੁਸ਼ਿਆਰਪੁਰ 'ਚ 179, ਨਵਾਂਸ਼ਹਿਰ 'ਚ 144, ਮੁਕਤਸਰ 127, ਫਤਿਹਗੜ੍ਹ ਸਾਹਿਬ 'ਚ 111, ਫਰੀਦਕੋਟ 106,  ਰੋਪੜ 'ਚ 107, ਮੋਗਾ 'ਚ 105, ਫਾਜ਼ਿਲਕਾ 91, ਫਿਰੋਜ਼ਪੁਰ 'ਚ 96, ਬਠਿੰਡਾ 90, ਕਪੂਰਥਲਾ 102, ਬਰਨਾਲਾ 'ਚ 59, ਮਾਨਸਾ 'ਚ 48 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 3824 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1533 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 140 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ ► ਸਕੂਲ ਫ਼ੀਸ ਮਾਮਲੇ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ

ਦੇਸ਼ 'ਚ ਕੋਰੋਨਾ ਦੇ 18,522 ਨਵੇਂ ਮਾਮਲੇ, 3 ਲੱਖ ਤੋਂ ਵਧੇਰੇ ਲੋਕ ਹੋਏ ਠੀਕ
ਦੇਸ਼ ਵਿਚ ਕੋਰੋਨਾ ਵਾਇਰਸ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ਵਿਚ ਵਾਇਰਸ ਦੇ 18,522 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਪੀੜਤਾਂ ਦਾ ਅੰਕੜਾ 5.66 ਲੱਖ ਦੇ ਪਾਰ ਪਹੁੰਚ ਗਿਆ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ 18,522 ਨਵੇਂ ਮਾਮਲਿਆਂ ਨਾਲ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 5,66,840 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਕੋਰੋਨਾ ਨਾਲ 418 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 16,893 ਤੱਕ ਪੁੱਜ ਗਈ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ ਅਤੇ ਇਸ ਸਮੇਂ ਦੌਰਾਨ 13,099 ਰੋਗੀ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 3,34,822 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਅਜੇ ਕੋਰੋਨਾ ਵਾਇਰਸ ਦੇ 2,15,125 ਸਰਗਰਮ ਮਾਮਲੇ ਹਨ।


Anuradha

Content Editor

Related News