ਚੜ੍ਹਦੀ ਸਵੇਰ ਮੋਗਾ-ਅੰਮ੍ਰਿਤਸਰ ਮੁੱਖ ਮਾਰਗ ’ਤੇ ਬੱਸਾਂ ਦੀ ਹੋਈ ਜ਼ਬਰਦਸਤ ਟੱਕਰ, 3 ਲੋਕਾਂ ਦੀ ਹੋਈ ਮੌਤ (ਤਸਵੀਰਾਂ)
Friday, Jul 23, 2021 - 09:47 AM (IST)
ਮੋਗਾ (ਗੋਪੀ ਰਾਓਕੇ ,ਗਰੋਵਰ ਸੰਜੀਵ, ਵਿਪਨ) - ਮੋਗਾ ਅੰਮ੍ਰਿਤਸਰ ਮੁੱਖ ਮਾਰਗ ਕੋਲ ਚੜ੍ਹਦੀ ਸਵੇਰ ਬੱਸਾਂ ਦੀ ਆਹਮੋ ਸਾਹਮਣੇ ਹੋਈ ਜ਼ਬਰਦਸਤ ਟੱਕਰ ਕਾਰਨ ਦਰਦਨਾਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੱਸਾਂ ਦੀ ਪਿੰਡ ਲੁਹਾਰਾ ਦੇ ਨਜ਼ਦੀਕ ਆਹਮੋ ਸਾਹਮਣੀ ਟੱਕਰ ਹੋਈ ਹੈ, ਜਿਸ ’ਚ 3 ਲੋਕਾਂ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਦੀ ਤਾਜਪੋਸ਼ੀ ਅੱਜ, ਇਕ ਮੰਚ ’ਤੇ ਇਕੱਠੇ ਵਿਖਾਈ ਦੇਣਗੇ ਕੈਪਟਨ ਅਤੇ ਸਿੱਧੂ
ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈਆਂ ਬੱਸਾਂ ’ਚੋਂ ਇਕ ਬੱਸ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਸੀ, ਜਿਸ ’ਚ ਬਹੁਤ ਸਾਰੇ ਲੋਕ ਸਵਾਰ ਹਨ। ਪ੍ਰਾਈਵੇਟ ਬੱਸ ਸਰਕਾਰੀ ਬੱਸ ਨੂੰ ਤੇਜ਼ ਰਫ਼ਤਾਰ ਨਾਲ ਓਵਰਟੇਕ ਕਰ ਰਹੀ ਸੀ, ਜਿਸ ਨੇ ਸਰਕਾਰੀ ਬੱਸ ਨੂੰ ਟੱਕਰ ਮਾਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਪਤੀ ਨਿਤ ਕਹਿੰਦਾ ਸੀ ਨਹੀਂ ਮੈਨੂੰ ਤੂੰ ਪਸੰਦ ਕਰਲੈ ਖ਼ੁਦਕੁਸ਼ੀ, ਤੰਗ ਆ ਗਰਭਵਤੀ ਨੇ ਚੁੱਕਿਆ ਖ਼ੌਫਨਾਕ ਕਦਮ (ਵੀਡੀਓ)
ਇਸ ਹਾਦਸੇ ’ਚ ਬਹੁਤ ਸਾਰੇ ਲੋਕ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਅਤੇ ਮੋਗਾ ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੌਰਾਨ ਬੱਸਾਂ ਦਾ ਨੁਕਸਾਨ ਹੋਇਆ ਹੈ। ਸੂਤਰਾਂ ਅਨੁਸਾਰ ਬੱਸਾਂ ਦੇ ਦੋਵਾਂ ਡਰਾਇਵਰਾਂ ਦੀ ਵੀ ਮੌਤ ਹੋ ਚੁੱਕੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ
ਮੌਕੇ ’ਤੇ ਪੁੱਜੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਸਿਵਲ ਹਸਪਤਾਲ ਪ੍ਰਸ਼ਾਸਨ ਨਾਲ ਗੱਲ ਕਰਨ ਤੋਂ ਬਾਅਦ ਮ੍ਰਿਤਕਾਂ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕਾਂ ਵਿੱਚ ਇਕ ਮਿੰਨੀ ਬੱਸ ਦਾ ਡਰਾਈਵਰ ਵੀ ਸ਼ਾਮਲ ਹੈ। ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।