ਬੇਅਦਬੀ ਮਾਮਲਾ, ਗਵਾਹੀ ਤੋਂ ਮੁਕਰਾਉਣ ਲਈ ਪੈਸੇ ਦੇਣ ਵਾਲੇ ਗ੍ਰਿਫਤਾਰ

09/24/2019 10:30:36 AM

ਮੋਗਾ (ਆਜ਼ਾਦ, ਗੋਪੀ ਰਾਊਕੇ, ਸੰਦੀਪ)—ਪਿੰਡ ਮੱਲੇਕੇ ਵਿਖੇ 4 ਨਵੰਬਰ, 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਦਾ ਸਾਹਮਣਾ ਆਇਆ ਸੀ। ਕਥਿਤ ਦੋਸ਼ੀਆਂ ਵੱਲੋਂ ਇਸ ਮਾਮਲੇ ਦੇ ਮੁੱਖ ਗਵਾਹ ਸੇਵਕ ਸਿੰਘ ਪੁੱਤਰ ਚੰਦ ਸਿੰਘ ਵਾਸੀ ਮੱਲੇਕੇ ਨੂੰ ਗਵਾਹੀ ਤੋਂ ਮੁਕਰਨ ਲਈ ਦੋ ਲੱਖ ਰੁਪਏ ਦਾ ਚੈੱਕ ਦੇਣ ਦੇ ਮਾਮਲੇ 'ਚ ਥਾਣਾ ਸਮਾਲਸਰ ਦੀ ਪੁਲਸ ਨੇ ਸੁਖਮੰਦਰ ਸਿੰਘ, ਗੁਰਮੇਲ ਸਿੰਘ, ਮਿੱਠੂ ਸਿੰਘ, ਟਹਿਲ ਸਿੰਘ, ਅਮਨਦੀਪ ਸਿੰਘ ਵਾਸੀਆਨ ਮੱਲੇਕੇ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੇਵਕ ਸਿੰਘ ਨੇ ਜ਼ਿਲਾ ਪੁਲਸ ਮੁਖੀ ਮੋਗਾ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਗਵਾਹੀ ਤੋਂ ਮੁਕਰਨ ਲਈ ਜਿੱਥੇ ਦੋ ਲੱਖ ਰੁਪਏ ਦਾ ਲਾਲਚ ਦਿੱਤਾ ਗਿਆ, ਉੱਥੇ ਹੀ ਕਥਿਤ ਦੋਸ਼ੀ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਉਪਰੰਤ ਮਾਮਲਾ ਦਰਜ ਕਰ ਕੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਅੱਜ ਸਬ-ਡਵੀਜ਼ਨ ਬਾਘਾਪੁਰਾਣਾ ਵਿਖੇ ਮਾਨਯੋਗ ਜੱਜ ਪੁਸ਼ਪਿੰਦਰ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਕਥਿਤ ਦੋਸ਼ੀਆਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਮਾਣਯੋਗ ਅਦਾਲਤ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਤੋਂ ਹਾਲੇ ਹੋਰ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ।

ਮਾਮਲੇ 'ਚ ਅਗਲੀ ਸੁਣਵਾਈ 26 ਨੂੰ
ਪਿੰਡ ਮੱਲਕੇ 'ਚ ਕਰੀਬ ਚਾਰ ਸਾਲ ਪਹਿਲਾਂ ਬੇਅਦਬੀ ਦੇ ਮਾਮਲੇ 'ਚ ਸੋਮਵਾਰ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਮੈਡਮ ਦਲਜੀਤ ਕੌਰ ਦੀ ਅਦਾਲਤ ਨੇ ਮਾਮਲੇ ਦੇ ਮੁੱਖ ਗਵਾਹ ਸੇਵਕ ਸਿੰਘ ਅਤੇ ਇਸ ਮਾਮਲੇ ਦੇ ਜਾਂਚ ਅਧਿਕਾਰੀ ਨੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਆਪਣੀ ਗਵਾਹੀ ਦਰਜ ਕਰਵਾਈ। ਇਸ ਮਾਮਲੇ ਦੀ ਅਗਲੀ ਸੁਣਵਾਈ ਜੋ 26 ਸਤਬੰਰ ਨੂੰ ਹੋ ਰਹੀ ਹੈ।

Shyna

This news is Content Editor Shyna