ਮੋਗਾ ਰੈਲੀ ਨਾਲ ਪੰਜਾਬ ’ਚ ਸ਼ੁਰੂ ਹੋਵੇਗੀ ਬਦਲਾਅ ਦੀ ਲਹਿਰ, ਤਰੁਣ ਚੁੱਘ ਦਾ ਵੱਡਾ ਬਿਆਨ

Saturday, Mar 14, 2026 - 07:58 AM (IST)

ਮੋਗਾ ਰੈਲੀ ਨਾਲ ਪੰਜਾਬ ’ਚ ਸ਼ੁਰੂ ਹੋਵੇਗੀ ਬਦਲਾਅ ਦੀ ਲਹਿਰ, ਤਰੁਣ ਚੁੱਘ ਦਾ ਵੱਡਾ ਬਿਆਨ

ਜਲੰਧਰ (ਵਿਸ਼ੇਸ਼) - ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਨੀਵਾਰ ਨੂੰ ਮੋਗਾ ’ਚ ਹੋ ਰਹੀ ਰੈਲੀ ਬਦਲਾਅ ਦੀ ਲਹਿਰ ਦੀ ਸ਼ੁਰੂਆਤ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਿਆਸੀ ਬਦਲਾਅ ਦੀ ਲਹਿਰ ਦਿਖਾਈ ਦੇ ਰਹੀ ਹੈ ਅਤੇ ਪਾਰਟੀ ਵਰਕਰ ਜੋਸ਼ ਅਤੇ ਸਮਰਪਣ ਦੇ ਨਾਲ ਰੈਲੀ ਅਤੇ ਆਗਾਮੀ ਪ੍ਰੋਗਰਾਮਾਂ ਦੀਆਂ ਤਿਆਰੀਆਂ ’ਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਰਾਜ ਦੀ ਜਨਤਾ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਉਸ ਦੀਆਂ ਨਾਕਾਮੀਆਂ ਤੋਂ ਨਿਰਾਸ਼ ਹੋ ਚੁੱਕੀ ਹੈ।

ਇਹ ਵੀ ਪੜ੍ਹੋ - ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ ਸਰਕਾਰ ਦਾ ਝਟਕਾ

ਇਸ ਦੇ ਨਾਲ ਹੀ ਚੁੱਘ ਨੇ ਦੋਸ਼ ਵੀ ਲਾਇਆ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਰਾਜ ’ਚ ਅਪਰਾਧ ਦੀਆਂ ਘਟਨਾਵਾਂ ਵਧ ਰਹੀਆਂ ਹਨ, ਨਸ਼ੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਲੋਕਾਂ ’ਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਚੁੱਘ ਨੇ ਕਿਹਾ ਕਿ ਇਨ੍ਹਾਂ ਹਾਲਾਤ ਕਾਰਨ ਜਨਤਾ ’ਚ ਸਰਕਾਰ ਦੇ ਪ੍ਰਤੀ ਅਸੰਤੋਸ਼ ਵਧ ਰਿਹਾ ਹੈ। ਚੁੱਘ ਨੇ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਮਜ਼ਬੂਤ, ਜ਼ਿੰਮੇਵਾਰ ਅਤੇ ਪਾਰਦਰਸ਼ੀ ਸ਼ਾਸਨ ਦੀ ਲੋੜ ਹੈ। ਭਾਜਪਾ ਵਰਕਰ ਹਰ ਪਿੰਡ ਅਤੇ ਸ਼ਹਿਰ ਵਿਚ ਜਾ ਕੇ ਲੋਕਾਂ ਵਿਚ ਅਸਲ ਮੁੱਦੇ ਉਠਾਉਣਗੇ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News