ਮੋਗਾ ’ਚ ਦੋ ਮਹੀਨੇ ਪਹਿਲਾਂ ਵਿਆਹੇ ਭਰਾ ਨੂੰ ਦਿੱਤੀ ਰੂਹ ਕੰਬਾਊ ਮੌਤ, ਪਾਣੀ ਵਾਂਗ ਵਹਾਇਆ ਖੂਨ

Friday, May 19, 2023 - 06:32 PM (IST)

ਮੋਗਾ ’ਚ ਦੋ ਮਹੀਨੇ ਪਹਿਲਾਂ ਵਿਆਹੇ ਭਰਾ ਨੂੰ ਦਿੱਤੀ ਰੂਹ ਕੰਬਾਊ ਮੌਤ, ਪਾਣੀ ਵਾਂਗ ਵਹਾਇਆ ਖੂਨ

ਮੋਗਾ/ਧਰਮਕੋਟ (ਗੋਪੀ ਰਾਊਕੇ) : ਮੋਗਾ ਜ਼ਿਲ੍ਹੇ ਦੇ ਧਰਮਕੋਟ ਦੇ ਪਿੰਡ ਲੋਹਗੜ੍ਹ ਵਿਚ ਛੋਟੇ ਭਰਾ ਨੇ ਵੱਡੇ ਭਰਾ ਦੀ ਤਲਵਾਰ ਨਾਲ ਬੁਰੀ ਤਰ੍ਹਾਂ ਵੱਢ-ਟੁੱਕ ਕਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਵੱਡਾ ਭਰਾ ਨਸ਼ੇ ਦਾ ਆਦੀ ਸੀ ਜਿਸ ਦੇ ਚੱਲਦੇ ਉਹ ਆਪਣੀ ਮਾਤਾ ਨਾਲ ਅਕਸਰ ਲੜਾਈ ਝੜਗਾ ਕਰਕੇ ਕੁੱਟਮਾਰ ਕਰਦਾ ਰਹਿੰਦਾ ਸੀ। ਮਾਂ ਦੀ ਕੁੱਟਮਾਰ ਨੂੰ ਛੋਟਾ ਭਰਾ ਬਰਦਾਸ਼ਤ ਨਹੀਂ ਕਰਦਾ ਸੀ। ਬੀਤੀ ਦੇਰ ਸ਼ਾਮ ਵੀ ਘਰ ਵਿਚ ਲੜਾਈ ਝਗੜਾ ਹੋਇਆ। ਜਿਸ ਦੇ ਚੱਲਦੇ ਛੋਟੇ ਭਰਾ ਨੇ ਵੱਡੇ ਭਰਾ ਨੂੰ ਤਲਵਾਰ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ। ਇਸ ਵੱਢ-ਟੁੱਕ ਵਿਚ ਵੱਡੇ ਭਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਧਰ ਥਾਣਾ ਧਰਮਕੋਟ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਜੀਤ ਸਿੰਘ ਦੇ ਰੂਪ ਵਿਚ ਹੋਈ ਹੈ। ਮੁਲਜ਼ਮ ਦਾ ਨਾਮ ਜਸਵੰਤ ਸਿੰਘ ਹੈ। ਸੁਖਜੀਤ ਨੇ ਦੋ ਮਹੀਨੇ ਪਹਿਲਾਂ ਹੀ ਵਿਆਹ ਕਰਵਾਇਆ ਸੀ। ਨਸ਼ਾ ਦੀ ਆਦਤ ਕਰਕੇ ਸੁਖਜੀਤ ਰੋਜ਼ਾਨਾ ਘਰੋਂ ਪੈਸੇ ਮੰਗਦਾ ਰਹਿੰਦਾ ਸੀ ਅਤੇ ਪੈਸੇ ਨਾ ਦੇਣ ’ਤੇ ਮਾਂ ਦੀ ਕੁੱਟਮਾਰ ਕਰਦਾ ਸੀ। 

ਇਹ ਵੀ ਪੜ੍ਹੋ : ਕੈਨੇਡਾ ਤੋਂ ਆਏ ਫੋਨ ਨੇ ਪਰਿਵਾਰ ’ਚ ਪਵਾਏ ਕੀਰਣੇ, ਚਾਵਾਂ ਨਾਲ ਵਿਦੇਸ਼ ਭੇਜੇ ਇਕਲੌਤੇ ਪੁੱਤ ਨੂੰ ਲੈ ਗਈ ਹੋਣੀ

PunjabKesari

ਵੀਰਵਾਰ ਸ਼ਾਮ ਵੀ ਸੁਖਜੀਤ ਨੇ ਮਾਂ ਤੋਂ ਪੈਸੇ ਮੰਗੇ ਅਤੇ ਨਾ ਦੇਣ ’ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਇਸ ਤੋਂ ਗੁੱਸੇ ਵਿਚ ਆਏ ਛੋਟੇ ਭਰਾ ਜਸਵੰਤ ਸਿੰਘ ਨੇ ਤਲਵਾਰ ਨਾਲ ਵੱਡੇ ਭਰਾ ’ਤੇ ਹਮਲਾ ਕਰ ਦਿੱਤੀ। ਜਿਸ ਵਿਚ ਉਸ ਦੀ ਮੌਤ ਹੋ ਗਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਧਰਮਕੋਟ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ : ਤੜਕੇ 3 ਵਜੇ ਘਰ ’ਚ ਦਾਖਲ ਹੋਏ 20-25 ਵਿਅਕਤੀਆਂ ਨੇ ਸ਼ਰੇਆਮ ਅਗਵਾ ਕੀਤੀ ਕੁੜੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News