ਮੋਗਾ 'ਚ 'ਗੱਬਰ' ਦੀ ਦਹਿਸ਼ਤ, ਸ਼ਰੇਆਮ ਚੱਲੀਆਂ ਗੋਲੀਆਂ

Thursday, Oct 10, 2019 - 12:08 PM (IST)

ਮੋਗਾ 'ਚ 'ਗੱਬਰ' ਦੀ ਦਹਿਸ਼ਤ, ਸ਼ਰੇਆਮ ਚੱਲੀਆਂ ਗੋਲੀਆਂ

ਮੋਗਾ (ਵਿਪਨ,ਗੋਪੀ ਰਾਊਕੇ)—ਬੀਤੀ ਦੇਰ ਰਾਤ ਮੋਗਾ ਦੇ ਬੇਦੀ ਨਗਰ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਕਾਂਡ 'ਚ ਚਮਕੋਰ ਸਿੰਘ ਨਾਮਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਵੱਡਾ ਭਰਾ ਕੇਵਲ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਲੁਧਿਆਣੇ ਦੇ ਡੀ.ਐੱਮ.ਸੀ. ਹਸਪਤਾਲ 'ਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਮੁਤਾਬਕ ਮ੍ਰਿਤਕ ਚਮਕੌਰ ਸਿੰਘ ਦੀ ਕੁਝ ਦਿਨ ਪਹਿਲਾਂ ਗੱਬਰ ਸਿੰਘ ਨਾਂ ਦੇ ਵਿਅਕਤੀ ਨਾਲ ਕਿਸੇ ਗੱਲੋਂ ਝਗੜਾ ਹੋ ਗਿਆ ਸੀ। ਰਾਤ ਚਮਕੌਰ ਸਿੰਘ ਆਪਣੇ 2 ਭਰਾਵਾਂ ਨਾਲ ਜਾ ਰਿਹਾ ਸੀ ਕਿ ਰਸਤੇ 'ਚ ਗੱਬਰ ਸਿੰਘ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਚਮਕੌਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਡੀ.ਐੱਸ.ਪੀ. ਮੋਗਾ ਪਰਮਜੀਤ ਸਿੰਘ ਅਤੇ ਡੀ.ਐੱਸ.ਪੀ. ਧਰਮਕੋਟ ਬਾਜਵਾ ਭਾਰੀ ਫੋਰਸ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਣਕਾਰੀ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Shyna

Content Editor

Related News