ਮੋਗਾ ਬੱਸ ਹਾਦਸੇ ’ਚ ਪੀੜਤਾਂ ਨਾਲ ਕੈਪਟਨ ਨੇ ਜਤਾਇਆ ਦੁੱਖ, ਤੁਰੰਤ ਮੈਡੀਕਲ ਸੇਵਾਵਾਂ ਦਿੱਤੇ ਜਾਣ ਦੇ ਆਦੇਸ਼
Friday, Jul 23, 2021 - 06:23 PM (IST)

ਮੋਗਾ (ਬਿਊਰੋ): ਮੋਗਾ ਵਿਖੇ ਦੋ ਬੱਸਾਂ ਵਿਚਕਾਰ ਵਾਪਰੇ ਭਿਆਨਕ ਹਾਦਸੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ 3 ਕਾਂਗਰਸੀ ਵਰਕਰਾਂ ਦੇ ਮਾਰੇ ਦੀ ਜਾਣ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ ਹੈ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਕੈਪਟਨ ਨੇ ਮੋਗਾ ਦੇ ਡੀ.ਸੀ. ਨੂੰ ਨਿਰਦੇਸ਼ ਦਿੱਤੇ ਹਨ ਕਿ ਹਾਦਸੇ ’ਚ ਜ਼ਖ਼ਮੀ ਹੋਏ ਲੋਕਾਂ ਨੂੰ ਪੂਰੀ ਡਾਕਟਰੀ ਸਹਾਇਤਾ ਦਿੱਤੀ ਜਾਵੇ ਤੇ ਇਸ ਸਬੰਧੀ ਸਰਕਾਰ ਨੂੰ ਰਿਪੋਰਟ ਵੀ ਭੇਜੀ ਜਾਵੇ।
ਇਹ ਵੀ ਪੜ੍ਹੋ : ਸੌਖਾ ਨਹੀਂ ਹੋਵੇਗਾ ਨਵਜੋਤ ਸਿੱਧੂ ਦਾ ਅਗਲਾ ਸਫ਼ਰ, 'ਪ੍ਰਧਾਨਗੀ' ਸਾਬਤ ਹੋ ਸਕਦੀ ਹੈ ਕੰਡਿਆਂ ਵਾਲੀ ਸੇਜ
ਦੱਸਣਯੋਗ ਹੈ ਕਿ ਅੱਜ ਮੋਗਾ ’ਚ ਤੜਕਸਾਰ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ’ਚ ਸ਼ਮੂਲੀਅਤ ਕਰਨ ਜਾ ਰਹੇ ਕਾਂਗਰਸੀਆਂ ਦੀ ਮਿੰਨੀ ਬੱਸ ਟਕਰਾਏ ਗਈ, ਜਿਸ ’ਚ 4 ਕਾਂਗਰਸੀ ਵਰਕਰਾਂਦੀ ਮੌਤ ਹੋ ਗਈ ਅਤੇ 20 ਜਣਿਆਂ ਦੇ ਜ਼ਖ਼ਮੀ ਹੋ ਗਏ।