ਗੈਂਗਸਟਰ ਦੀ ਪਿੱਠ ਥਪਥਪਾਉਣ ''ਤੇ ਵਿਵਾਦਾਂ ''ਚ ਘਿਰੇ ਮੋਗਾ ਦੇ CIA ਇੰਚਾਰਜ

10/13/2022 2:37:19 AM

ਮੋਗਾ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ 'ਚ ਅਜੇ ਗੈਂਗਸਟਰ ਦੀਪਕ ਟੀਨੂੰ ਨੂੰ ਲੈ ਕੇ ਸੀ.ਆਈ.ਏ ਸਟਾਫ਼ ਪ੍ਰੀਤਪਾਲ ਦਾ ਮਾਮਲਾ ਠੰਡਾ ਨਹੀਂ ਹੋਇਆ ਸੀ ਕਿ ਹੁਣ ਸੀ.ਆਈ.ਏ. ਸਟਾਫ਼ ਮੋਗਾ ਦੇ ਇੰਚਾਰਜ ਕਿੱਕਰ ਸਿੰਘ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ ਅੱਜ ਮੋਗਾ ਅਦਾਲਤ 'ਚ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਦੌਰਾਨ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਇੰਚਾਰਜ ਕਿੱਕਰ ਸਿੰਘ ਮੁਸਕਰਾਉਂਦੇ ਹੋਏ ਲਾਰੈਂਸ ਬਿਸ਼ਨੋਈ ਦੀ ਪਿੱਠ ਥਪਥਪਾ ਰਹੇ ਹਨ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਇਹ ਵੀ ਪੜ੍ਹੋ : PCA ਪ੍ਰਧਾਨ ਵਿਰੁੱਧ ਦੋਸ਼ਾਂ ਦੀ ਸੁਤੰਤਰ ਜਾਂਚ CBI ਤੋਂ ਕਰਵਾਈ ਜਾਵੇ, ਮਜੀਠੀਆ ਦੀ BCCI ਨੂੰ ਅਪੀਲ

ਦੱਸ ਦੇਈਏ ਕਿ ਅੱਜ ਮੋਗਾ ਪੁਲਸ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕੀਤਾ ਸੀ। ਲਾਰੈਂਸ ਨੂੰ ਰਿਮਾਂਡ 'ਤੇ ਲਿਆ ਕੇ 2021 'ਚ ਪਿੰਟਾ ਕਤਲ ਕੇਸ 'ਚ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੇ ਵੀ ਕੁਝ ਦਿਨ ਪਹਿਲਾਂ ਗਲਤੀ ਕੀਤੀ ਸੀ ਪਰ ਉਸ ਤੋਂ ਬਾਅਦ ਵੀ ਪੁਲਸ ਨੇ ਕੋਈ ਸਬਕ ਨਹੀਂ ਸਿੱਖਿਆ। ਇੰਨਾ ਹੀ ਨਹੀਂ, ਮਰਹੂਮ ਲੋਕ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਲਗਾਤਾਰ ਪੁਲਸ ਅਤੇ ਗੈਂਗਸਟਰਾਂ ਦੇ ਸੰਬੰਧਾਂ 'ਤੇ ਸਵਾਲ ਖੜ੍ਹੇ ਕਰ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਜਾਂ ਸੂਬੇ ਦੇ ਪੁਲਸ ਅਧਿਕਾਰੀ ਇਸ ਮਾਮਲੇ 'ਤੇ ਕੀ ਕਾਰਵਾਈ ਕਰਦੇ ਹਨ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ EO ਗਿਰੀਸ਼ ਵਰਮਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh