ਪੰਜਾਬ ਸਰਕਾਰ ਦੇ ਸਿਹਤ ਸਹੂਲਤਾਂ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ
Saturday, Jan 31, 2026 - 01:32 PM (IST)
ਮੋਗਾ (ਕਸ਼ਿਸ਼) : ਜਿੱਥੇ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਮੋਗਾ ਦੇ ਸਿਵਲ ਹਸਪਤਾਲ ਵੱਲੋਂ ਇਹ ਸਾਰੇ ਦਾਅਵਿਆਂ ਦੀ ਪੋਲ ਖੋਲ੍ਹੀ ਗਈ ਹੈ। ਇੱਥੇ ਦੱਸਣਾ ਬਣਦਾ ਹੈ ਕਿ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਤਜਿੰਦਰ ਸਿੰਘ ਸ਼ੈਂਟੀ ਵੱਲੋਂ ਮੋਗਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਇੱਥੇ ਉਨ੍ਹਾਂ ਵੱਲੋਂ ਬਾਥਰੂਮਾਂ ਦੀ ਚੈਕਿੰਗ ਕਰਨ ਦੌਰਾਨ ਪਾਇਆ ਗਿਆ ਕਿ ਬਾਥਰੂਮਾਂ ਦੇ ਦਰਵਾਜ਼ੇ ਤੱਕ ਨਹੀਂ ਹਨ ਅਤੇ ਥਾਂ-ਥਾਂ 'ਤੇ ਗੰਦਗੀ ਵੀ ਸਾਫ ਦਿਖਾਈ ਦੇ ਰਹੀ ਸੀ।
ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਦੋਂ ਪਹੁੰਚੇ ਤਾਂ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ ਭਾਜੜਾਂ ਪੈ ਗਈਆਂ। ਉਨ੍ਹਾਂ ਵੱਲੋਂ ਜਲਦ ਬਾਥਰੂਮਾਂ ਦੀ ਸਫ਼ਾਈ ਵੀ ਕਰਵਾਉਣੀ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਵੱਲੋਂ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ 7 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ 7 ਦਿਨਾਂ ਦੇ ਅੰਦਰ-ਅੰਦਰ ਸਿਵਲ ਹਸਪਤਾਲ ਦਾ ਕੰਮ ਸਹੀ ਨਾ ਕਰਾਇਆ ਗਿਆ ਤਾਂ ਉਨ੍ਹਾਂ ਵੱਲੋਂ ਇਸ ਸਬੰਧੀ ਰਿਪੋਰਟ ਉੱਪਰ ਬਣਾ ਕੇ ਭੇਜ ਦਿੱਤੀ ਜਾਵੇਗੀ।
