ਮੋਗਾ 'ਚ ਭਿੜੇ ਅਕਾਲੀ ਤੇ ਕਾਂਗਰਸੀ
Sunday, May 19, 2019 - 02:56 PM (IST)

ਮੋਗਾ (ਗੋਪੀ ਰਾਓਕੇ)— ਲੋਕ ਸਭਾ ਚੋਣਾਂ ਦੌਰਾਨ ਪੰਜਾਬ 'ਚ ਕਈ ਥਾਵਾਂ 'ਤੇ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਮੋਗਾ 'ਚ ਦੇਖਣ ਨੂੰ ਮਿਲਿਆ ਹੈ, ਜਿੱਥੇ ਮੋਗਾ ਦੇ ਨੇੜੇ ਪੈਂਦੇ ਪਿੰਡ ਚੜਿੱਕ 'ਚ ਚੋਣਾਂ ਨੂੰ ਲੈ ਕੇ 2 ਸਿਆਸੀ ਪਾਰਟੀਆਂ ਦੇ ਵਰਕਰਾਂ ਵਿਚਕਾਰ ਭਿਆਨਕ ਝੜਪ ਹੋ ਗਈ।
ਇਸ ਝੜਪ ਦੌਰਾਨ ਅਕਾਲੀ ਦਲ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਅਤੇ ਭਾਜਪਾ ਦੇ ਪ੍ਰਧਾਨ ਵਿਨੈ ਸ਼ਰਮਾ ਵਲੋਂ ਕਾਂਗਰਸੀ ਵਰਕਰਾਂ 'ਤੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਨੇ ਕਾਂਗਰਸੀ ਵਰਕਰਾਂ 'ਤੇ ਇਲਜ਼ਾਮ ਲਗਾਉਂਦੇ ਦੱਸਿਆ ਕਿ ਕਾਂਗਰਸੀ ਵਰਕਰਾਂ ਨੇ ਬੜੀ ਬੇਰਿਹਮੀ ਨਾਲ ਅਕਾਲੀ ਵਰਕਰ ਬੱਘਰ ਸਿੰਘ ਦੀ ਕੁੱਟਮਾਰ ਕੀਤੀ ਹੈ । ਜਿਸ ਨੂੰ ਉਨ੍ਹਾਂ ਵੱਲੋਂ ਬਾਘਾਪੁਰਾਣਾ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।