ਮੋਗਾ 'ਚ 'ਕੋਰੋਨਾ' ਦਾ ਕਹਿਰ ਜਾਰੀ, 17 ਨਵੇਂ ਮਾਮਲੇ ਆਏ ਸਾਹਮਣੇ
Wednesday, May 06, 2020 - 06:39 PM (IST)
ਮੋਗਾ (ਸੰਦੀਪ ਸ਼ਰਮਾ,ਗੋਪੀ ਰਾਊਕੇ) : ਮੋਗਾ 'ਚ ਬੀਤੀ ਸ਼ਾਮ 9 ਅਤੇ ਅੱਜ 17 ਹੋਰ ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਨਾਲ ਮੋਗਾ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 55 ਹੋ ਗਈ ਹੈ, ਜਿਨ੍ਹਾਂ 'ਚੋਂ 37 ਮਰੀਜ਼ ਮੋਗਾ ਦੇ ਆਈਸੋਲੇਸ਼ਨ ਕੇਂਦਰ ਵਿਚ ਇਲਾਜ ਅਧੀਨ ਹਨ ਜਦਕਿ 1 ਵਿਅਕਤੀ ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ । ਅੱਜ ਆਏ ਕੋਰੋਨਾ ਮਰੀਜਾਂ ਨੂੰ ਹਸਪਤਾਲ ਲਿਆਉਣ ਲਈ ਮਹਿਕਮੇ ਵਲੋਂ ਜਦੋ ਜਹਿਦ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਕੋਰੋਨਾ ਟੈਸਟਾਂ ਲਈ ਸਥਾਪਿਤ ਕੀਤੀ ਲੈਬ 'ਤੇ ਟੈਸਟਾਂ ਦੇ ਬੋਝ ਨੂੰ ਦੇਖਦਿਆਂ ਸਰਕਾਰ ਵਲੋਂ ਲਾਲ ਪੈਥ ਲੈਬਜ਼ ਨਾਲ ਵੀ ਕੋਰੋਨਾ ਦੇ ਟੈਸਟ ਕਰਨ ਦਾ ਸਮਝੌਤਾ ਕੀਤਾ ਗਿਆ ਹੈ,ਇਸ ਕਰਕੇ ਉਨ੍ਹਾਂ ਵੱਲੋਂ ਭੇਜੇ ਗਏ ਨਤੀਜਿਆਂ 'ਚ ਅੱਜ 109 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 17 ਵਿਅਕਤੀ ਪਾਜ਼ਿਟਿਵ ਪਾਏ ਗਏ ਹਨ।