ਮੋਗਾ ''ਚ ਕੋਰੋਨਾ ਨੇ ਫੜ੍ਹੀ ਰਫਤਾਰ, 9 ਹੋਰ ਮਾਮਲੇ ਆਏ ਸਾਹਮਣੇ
Tuesday, May 05, 2020 - 06:21 PM (IST)
ਮੋਗਾ (ਗੋਪੀ ਰਾਊਕੇ): ਪੰਜਾਬ 'ਚ ਦਿਨ-ਬ-ਦਿਨ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮੋਗਾ 'ਚ ਅੱਜ ਫਿਰ ਕੋਰੋਨਾ ਵਾਇਰਸ ਦੇ 9 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਦਾ ਅੰਕੜਾ 37 ਤੱਕ ਪਹੁੰਚ ਗਿਆ ਹੈ। ਇਸ ਦੀ ਪੁਸ਼ਟੀ ਸਹਾਇਕ ਸਿਵਲ ਸਰਜਨ ਜਸਵੰਤ ਸਿੰਘ ਵਲੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਗਲੋਟੀ ਦੇ ਵਸਨੀਕ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 6 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 3 ਮਰੀਜ਼ ਪਿੰਡ ਡੇਮਰੂ ਤੋਂ ਹਨ ਜੋ ਕਿ ਨੰਦੇੜ ਸਾਹਿਬ ਤੋਂ ਪਰਤੇ ਹਨ।
ਇਹ ਵੀ ਪੜ੍ਹੋ: ਟਿਕਟਾਕ ਸਟਾਰ ਨੰਨ੍ਹੀ ਬੱਚੀ ਨੂਰ ਲਈ ਵੱਡੀ ਖੁਸ਼ਖਬਰੀ
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1374 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1374 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 215, ਲੁਧਿਆਣਾ 135, ਜਲੰਧਰ 140, ਮੋਹਾਲੀ 'ਚ 94, ਪਟਿਆਲਾ 'ਚ 87, ਹੁਸ਼ਿਆਰਪੁਰ 'ਚ 86, ਤਰਨਾਰਨ 40, ਪਠਾਨਕੋਟ 'ਚ 27, ਮਾਨਸਾ 'ਚ 17, ਕਪੂਰਥਲਾ 15, ਫਰੀਦਕੋਟ 18, ਸੰਗਰੂਰ 'ਚ 84, ਨਵਾਂਸ਼ਹਿਰ 'ਚ 85, ਰੂਪਨਗਰ 16, ਫਿਰੋਜ਼ਪੁਰ 'ਚ 40, ਬਠਿੰਡਾ 36, ਗੁਰਦਾਸਪੁਰ 77, ਫਤਿਹਗੜ੍ਹ ਸਾਹਿਬ 'ਚ 16, ਬਰਨਾਲਾ 19, ਫਾਜ਼ਿਲਕਾ 34, ਮੋਗਾ 37, ਮੁਕਤਸਰ ਸਾਹਿਬ 65 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 25 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਨਹੀਂ ਰੁਕ ਰਿਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਕਹਿਰ, 15 ਹੋਰ ਮਾਮਲੇ ਆਏ ਸਾਹਮਣੇ