ਮੋਗਾ 'ਚ ਕੋਰੋਨਾ ਦੇ 2 ਨਵੇਂ ਮਾਮਲਿਆਂ ਦੀ ਪੁਸ਼ਟੀ

Thursday, Jun 11, 2020 - 10:46 AM (IST)

ਮੋਗਾ 'ਚ ਕੋਰੋਨਾ ਦੇ 2 ਨਵੇਂ ਮਾਮਲਿਆਂ ਦੀ ਪੁਸ਼ਟੀ

ਮੋਗਾ (ਸੰਦੀਪ ਸ਼ਰਮਾ, ਗੋਪੀ ਰਾਊਕੇ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਅੱਜ ਮੋਗਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇਖ ਮਰੀਜ਼ ਫ਼ਰੀਦਕੋਟ ਦੇ ਮੈਡੀਕਲ ਕਾਲਜ 'ਚ ਦਾਖਲ ਹੈ ਜਦਕਿ ਦੂਜਾ ਮਰੀਜ਼ ਪਿੰਡ ਦੌਧਰ ਦਾ ਰਹਿਣ ਵਾਲਾ ਹੈ ਜੋ ਕਿ ਬਾਘਾਪੁਰਾਣਾ ਹਸਪਤਾਲ 'ਚ ਦਾਖਲ ਹੈ।ਦੱਸਣਯੋਗ ਹੈ ਕਿ ਹੁਣ ਤੱਕ ਮੋਗਾ ਜ਼ਿਲ੍ਹੇ 'ਚ 67 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 2 ਐਕਟਿਵ ਕੇਸ ਹਨ ਅਤੇ 65 ਠੀਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਮੋਗਾ ਜ਼ਿਲ੍ਹੇ 'ਚ ਹੁਣ ਤੱਕ 7456 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ 'ਚੋਂ 6243 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ।


author

Shyna

Content Editor

Related News