ਦੁਖਦ ਖ਼ਬਰ: ਦਿੱਲੀ ਧਰਨੇ 'ਤੇ ਬੈਠੇ ਮੋਗਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Tuesday, Dec 08, 2020 - 10:37 AM (IST)
ਮੋਗਾ (ਵਿਪਨ) : ਮੋਗਾ ਦੇ ਪਿੰਡ ਖੋਟਿਆਂ ਤੋਂ ਦਿੱਲੀ ਧਰਨਾ ਦੇਣ ਗਏ ਕਿਸਾਨ ਮੇਵਾ ਸਿੰਘ (45) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸਾਨ ਮੇਵਾ ਸਿੰਘ ਦੀ ਮੌਤ ਦੀ ਖ਼ਬਰ ਜਦੋਂ ਪਿੰਡ ਪੁੱਜੀ ਤਾਂ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਮੇਵਾ ਸਿੰਘ 7 ਦਿਨਾਂ ਤੋਂ ਲਗਾਤਾਰ ਦਿੱਲੀ ਧਰਨੇ ਤੇ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਿਹਾ ਸੀ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਦੀ ਅਸ਼ਲੀਲ ਹਰਕਤਾਂ ਤੋਂ ਪਰੇਸ਼ਾਨ ਬੱਚਾ ਨਿਕਲਿਆ ਖ਼ੁਦਕੁਸ਼ੀ ਕਰਨ, ਮਾਂ ਨਾਲ ਸਨ ਨਾਜਾਇਜ਼ ਸਬੰਧ
ਇਸ ਸਬੰਧੀ ਸਾਬਕਾ ਐਕਸੀਅਨਲ ਨਿਰਮਲ ਸਿੰਘ ਨੇ ਦੱਸਿਆ ਮ੍ਰਿਤਕ ਕਿਸਾਨ ਦੇ ਪਿੰਡ ਵਾਸੀ ਨਿਰਮਲ ਸਿੰਘ ਨੇ ਮੇਵਾ ਸਿੰਘ ਪਿਛਲੇ ਸੱਤ ਦਿਨਾਂ ਤੋਂ ਲਗਾਤਾਰ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਿਹਾ ਸੀ ਅਤੇ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੇਵਾ ਸਿੰਘ ਪਰਿਵਾਰ 'ਚ ਇਕੱਲਾ ਹੀ ਕਮਾਉਣ ਵਾਲਾ ਸੀ। ਉਨ੍ਹਾਂ ਕਿਹਾ ਕਿ ਉਹ ਕਿਸਾਨ ਯੂਨੀਅਨ ਆਗੂਆਂ ਨਾਲ ਮਿਲ ਕੇ ਪਰਿਵਾਰ ਦੇ ਲਈ ਆਰਥਿਕ ਮਦਦ ਕਰਵਾਉਣ ਦੇ ਯਤਨ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ : ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਪੁਲਸ ਕੋਲ ਪੁੱਜੀ ਸ਼ਿਕਾਇਤ
ਨੋਟ— ਕਿਸਾਨਾਂ ਵਲੋਂ ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਬਾਰੇ ਤੁਹਾਡੀ ਕੀ ਹੈ ਰਾਏ?