ਮੋਗਾ ਜ਼ਿਲ੍ਹੇ ''ਚ ਕੋਰੋਨਾ ਦੇ 23 ਨਵੇਂ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 459

Monday, Aug 03, 2020 - 09:20 PM (IST)

ਮੋਗਾ ਜ਼ਿਲ੍ਹੇ ''ਚ ਕੋਰੋਨਾ ਦੇ 23 ਨਵੇਂ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 459

ਮੋਗਾ, (ਸੰਦੀਪ ਸ਼ਰਮਾ)- ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ। ਸਿਹਤ ਵਿਭਾਗ ਨੇ ਅੱਜ ਵੀ 23 ਕੋਰੋਨਾ ਪਾਜ਼ੇਟਿਵ ਨਵੇਂ ਮਾਮਲੇ ਆਉਣ ਦੀ ਪੁਸ਼ਟੀ ਕੀਤੀ ਹੈ, ਇਨ੍ਹਾਂ ਮਰੀਜ਼ਾਂ ਸਮੇਤ ਜ਼ਿਲ੍ਹੇ 'ਚ ਕੁੱਲ ਕੋਰੋਨਾ ਪਾਜ਼ੇਟਿਵ ਦੀ ਗਿਣਤੀ 459 ਹੋ ਗਈ ਹੈ, ਉਥੇ ਜੇਕਰ ਜ਼ਿਲੇ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ ਦੀ ਗੱਲ ਕੀਤੀ ਜਾਵੇ ਤਾਂ 231 ਮਰੀਜ਼ ਐਕਟਿਵ ਹਨ। ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ ਦੇ ਅਨੁਸਾਰ ਜ਼ਿਲੇ ਵਿਚੋਂ ਸਾਹਮਣੇ ਆਉਣ ਵਾਲੇ 223 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਤੰਦਰੁਸਤ ਹੋਣ ਦੇ ਬਾਅਦ ਘਰਾਂ ਵਿਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਨਾਲ ਸਬੰਧਤ 4 ਮਰੀਜ਼ ਡੀ. ਐੱਮ. ਸੀ. ਹਸਪਤਾਲ ਲੁਧਿਆਣਾ ਅਤੇ 3 ਅਪੋਲੋ ਹਸਪਤਾਲ ਲੁਧਿਆਣਾ ਅਤੇ 2 ਮਰੀਜ਼ ਓਸਵਾਲ ਹਸਪਤਾਲ ਲੁਧਿਆਣਾ ਵਿਚ ਇਲਾਜ ਅਧੀਨ ਹੈ। ਉਨ੍ਹਾਂ ਦੱਸਿਆ ਕਿ ਅੱਜ ਸਾਹਮਣੇ ਆਏ 23 ਮਾਮਲਿਆਂ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਨਜ਼ਦੀਕੀ ਕਸਬਿਆਂ ਨਾਲ ਸਬੰਧਤ ਹਨ। ਇਨ੍ਹਾਂ ਵਿਚ 13 ਮਰੀਜ਼ ਵੱਖ-ਵੱਖ ਸਰਕਾਰੀ ਹਸਪਤਾਲਾਂ ਦੀ ਓ. ਪੀ. ਡੀ. ਵਿਚੋਂ ਸਾਹਮਣੇ ਆਏ ਹਨ, ਉਥੇ 7 ਮਰੀਜ਼ ਪਹਿਲਾਂ ਪਾਜ਼ੇਟਿਵ ਆ ਚੁੱਕੇ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਹਨ।


author

Bharat Thapa

Content Editor

Related News