ਮੋਗਾ : ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, 3 ਦੀ ਮੌਤ
Thursday, Jan 17, 2019 - 04:16 PM (IST)
ਮੋਗਾ(ਵਿਪਨ)— ਅੱਜ ਸਵੇਰੇ ਮੋਗਾ-ਕੋਟਕਪੁਰਾ ਰੋਡ 'ਤੇ ਪਿੰਡ ਸਿੰਘਾਵਲ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 2 ਔਰਤਾਂ ਸਮੇਤ 3 ਦੀ ਮੌਤ ਹੋ ਗਈ ਅਤੇ 3 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ।
ਜ਼ਖਮੀ ਹੋਏ ਰਾਜ ਕੁਮਾਰ ਨੇ ਦੱਸਿਆ ਕਿ ਪਿੰਡ ਸਿੰਘਾਵਾਲਾ ਨੇੜੇ ਇਕ ਕੈਂਟਰ ਸੜਕ 'ਤੇ ਖੜ੍ਹਾ ਸੀ ਜਿਸ ਨਾਲ ਮੋਟਰਸਾਈਕਲ ਟਕਰਾ ਗਿਆ ਅਤੇ ਦੇਖਦੇ ਹੀ ਦੇਖਦੇ ਪਿੱਛੋਂ ਆ ਰਹੀ ਡਿਜ਼ਾਇਰ ਕਾਰ ਦੀ ਵੀ ਟੱਕਰ ਹੋ ਗਈ ਅਤੇ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।