ਮਾਮਲਾ ਮੋਗਾ ’ਚ 2 ਕੁੜੀਆਂ ਦੇ ਹੋਏ ਕਤਲ ਦਾ : ਟਵੀਟ ਕਰ ਕੈਪਟਨ ਨੇ ਦਿੱਤੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼

03/19/2021 5:00:00 PM

ਚੰਡੀਗੜ੍ਹ, ਮੋਗਾ (ਬਿਊਰੋ) - ਮੋਗਾ ਵਿਖੇ ਬੀਤੇ ਦਿਨੀਂ ਇਕ ਨੌਜਵਾਨ ਵਲੋਂ ਚਲਾਈਆਂ ਗਈਆਂ ਗੋਲੀਆਂ ਦੇ ਕਾਰਨ ਦੋ ਕੁੜੀਆਂ ਦੀ ਮੌਤ ਹੋ ਗਈ ਸੀ। ਕੁੜੀਆਂ ਦੀ ਹੋਈ ਮੌਤ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਘਟਨਾ ਨੂੰ ਘਿਣਾਉਣਾ ਦੱਸਿਆ ਹੈ। ਉਨ੍ਹਾਂ ਨੇ ਪੰਜਾਬ ਪੁਲਸ ਦੇ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਦੇ ਹੋਏ ਕੁੜੀਆਂ ਦੇ ਕਤਲ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। 

ਪੜ੍ਹੋ ਇਹ ਵੀ ਖ਼ਬਰ - ਮਾਸਟਰ ਸਲੀਮ ਨੂੰ ਮਾਸਕ ਨਾ ਪਾਉਣਾ ਪਿਆ ਮਹਿੰਗਾ, ਪੁਲਸ ਨੇ ਕੱਟਿਆ ਚਲਾਨ

PunjabKesari

ਜ਼ਿਕਰਯੋਗ ਹੈ ਕਿ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਮਾਣੂਕੇ ਗਿੱਲ ਵਿਖੇ ਵੀਰਵਾਰ ਸ਼ਾਮ ਨੂੰ ਹੋਈ ਫਾਈਰਿੰਗ ਦੇ ਮਾਮਲੇ ਵਿਚ ਸਰਪੰਚ ਦੇ ਪੁੱਤਰ ਦੀ ਪ੍ਰੇਮਿਕਾ ਦੀ ਭੈਣ ਦੀ ਵੀ ਮੌਤ ਹੋ ਗਈ ਹੈ। ਪੁਲਸ ਨੇ ਦੋਸ਼ੀ ਗੁਰਬੀਰ ਨੂੰ ਰਾਤ ਦੇ ਸਮੇਂ ਹੀ ਲੁਧਿਆਣਾ ਤੋਂ ਗ੍ਰਿਫਤਾਰ ਕਰ ਲਿਆ ਸੀ, ਜਿਸ ਦੇ ਖ਼ਿਲਾਫ਼ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।  

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਹੁਣ ਅੰਮ੍ਰਿਤਸਰ ਜ਼ਿਲ੍ਹੇ ’ਚ ਵੀ ਰਾਤ ਦੇ ਕਰਫਿਊ ਦਾ ਐਲਾਨ

ਪੁਲਸ ਅਨੁਸਾਰ ਗੁਰਵੀਰ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਸੇਖਾ ਖੁਰਦ ਨੇ ਦੋ ਸਕੀਆਂ ਭੈਣਾਂ ਅਮਨਦੀਪ ਕੌਰ ਅਤੇ ਕਮਲਪ੍ਰੀਤ ਕੌਰ ਪੁੱਤਰੀਆਂ ਹਰਮੇਲ ਸਿੰਘ ਵਾਸੀ ਸੇਖਾ ਖੁਰਦ ਨੂੰ ਰਿਵਾਲਵਰ ਨਾਲ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਕੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੀ ਸਰਹੱਦ ’ਤੇ ਮੁੜ ਦਿਖਾਈ ਦਿੱਤਾ ਪਾਕਿ ਡਰੋਨ, BSF ਦੇ ਜਵਾਨਾਂ ਵਲੋਂ ਕੀਤੀ ਗਈ ਫਾਇਰਿੰਗ


rajwinder kaur

Content Editor

Related News