ਮੋਗਾ ਦੇ ਪਿੰਡ ਫ਼ਤਿਹਗੜ੍ਹ ਕੋਰੋਟੋਨਾ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

Wednesday, May 03, 2023 - 06:27 PM (IST)

ਮੋਗਾ ਦੇ ਪਿੰਡ ਫ਼ਤਿਹਗੜ੍ਹ ਕੋਰੋਟੋਨਾ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

ਮੋਗਾ (ਗੋਪੀ ਰਾਊਕੇ) : ਮੋਗਾ ਦੇ ਕਸਬਾ ਧਰਮਕੋਟ ਅਧੀਨ ਆਉਂਦੇ ਪਿੰਡ ਫ਼ਤਹਿਗੜ੍ਹ ਕੋਰੋਟੋਨਾ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲ਼ੀਆਂ ਚੱਲਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਕਮੇਟੀ ਦੇ ਸਾਬਕਾ ਖ਼ਜ਼ਾਨਚੀ ਜੰਗ ਸਿੰਘ ਨੇ ਪਹਿਲਾਂ ਨਵੀਂ ਬਣੀ ਕਮੇਟੀ ਦੇ ਇਕ ਮੈਂਬਰ ਉੱਪਰ ਗੋਲ਼ੀ ਚਲਾਈ ਪਰ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਜੰਗ ਸਿੰਘ ਨੇ ਆਪਣੇ ਆਪ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋ : ਪੰਜਾਬ ’ਚ ਜਾਰੀ ਹੋਇਆ ਓਰੇਂਜ ਅਲਰਟ, ਮੌਸਮ ਵਿਭਾਗ ਨੇ ਦਿੱਤੀ ਇਹ ਵੱਡੀ ਚਿਤਾਵਨੀ

ਸੂਤਰਾਂ ਮੁਤਾਬਕ ਮਾਮਲਾ ਗੁਰਦੁਆਰਾ ਸਾਹਿਬ ਦੇ ਫ਼ੰਡ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਵੇਰੇ 5 ਵਜੇ ਦੀ ਦੱਸੀ ਜਾ ਰਹੀ ਹੈ। ਗੋਲ਼ੀ ਲੱਗਣ ਕਾਰਣ ਸਾਬਕਾ ਖਜ਼ਾਨਚੀ ਜੰਗ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ : ਥਾਣੇ ’ਚ ਤਲਖ ਹੋਏ ਜਵਾਈ ਦੇ ਤਿੱਖੇ ਬੋਲ ਨਾ ਸਹਾਰ ਸਕਿਆ ਸਹੁਰਾ, ਮਿੰਟਾਂ ’ਚ ਵਾਪਰ ਗਈ ਅਣਹੋਣੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News